06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼ਕਤੀ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਸਾਹਨੇਵਾਲ, 13 ਅਪ੍ਰੈਲ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮਨਵਿੰਦਰ ਸਿੰਘ ਦੀ ਮੌਜੂਦਗੀ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵਾ ਪਾਇਆ ਹੋਇਆ ਸੀ ਸਕੂਲ ਦੇ ਵਿਹੜੇ 'ਚ ਕਰਵਾਏ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦੌਰਾਨ ਸਮੂਹ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਬੱਚਿਆਂ ਨੇ ਪੰਜਾਬੀ ਸਭਿਆਚਾਰ ਤੇ ਆਧਾਰਿਤ ਵੱਖ-ਵੱਖ ਲੋਕ ਪ੍ਰਸਿੱਧ ਪੰਜਾਬੀ ਲੋਕ ਗੀਤਾਂ ਦੀਆਂ ਧੁਨਾਂ ਤੇ ਆਕਰਸ਼ਿਕ ਨਾਚ ਪੇਸ਼ ਕੀਤੇ | ਪਿ੍ੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਜ਼ਦੂਰਾਂ ਦੀ ਘਾਟ ਕਾਰਨ ਅਨਾਜ ਮੰਡੀ 'ਚ ਆੜ੍ਹਤੀਆਂ ਤੇ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।