06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਅਜੀਤ ਡੈਸਕ 14-04-2026
ਮਾਛੀਵਾੜਾ ਸਾਹਿਬ, 13 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਦੇ ਪਿੰਡ ਹੇਡੋਂ ਬੇਟ ਵਿਖੇ ਸਥਿਤ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਸਕੂਲ ਦੇ ਐੈੱਮ. ਡੀ. ਹਰਪਾਲ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਦਿਆਂ ਸਕੂਲ, ਮਾਪਿਆਂ ਅਤੇ ਆਪਣੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਬੰਤ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਰਜਿੰਦਰ ਸਿੰਘ ਬਾਜਵਾ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਨਾਲ ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ- ਇੰਜੀਨੀਅਰ ਬੋਪਾਰਾਏ/ਮਦਨੀਪੁਰ/ਸਹਾਰਨ ਮਾਜਰਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਚੀਮਾ ਵਲੋਂ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।