06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮਲੌਦ (ਲੜਕੇ) ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 14-04-2026
ਮਲੌਦ, 13 ਅਪ੍ਰੈਲ (ਸਹਾਰਨ ਮਾਜਰਾ)- ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸਕੂਲ ਮਲੌਦ (ਲੜਕੇ) ਦਾ 8ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਮੁਖੀ ਲੈਕਚਰਾਰ ਕੁਲਵਿੰਦਰ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਦਾ ਯੁੱਗ ਦੌਰਾਨ ਆਪਣੀ ਮੰਜ਼ਿਲ ਵੱਲ ਦੋ ਕਦਮ ਵਧਾਉਣ ਲਈ ਬਹੁਤ ਸਖ਼ਤ ਮਿਹਨਤ ਲੋੜ ਹੈ | ਜਿਹੜੀ ਅਜੋਕੇ ਸਮੇਂ ਦੌਰਾਨ ਬੱਚਿਆਂ ਨੂੰ ਸੁਹਿਰਦਤਾ ਨਾਲ ਕਰਨੀ ਚਾਹੀਦੀ ਹੈ | ਪੰਜਾਬ ਸਕੂਲ ਸਿੱਖਿਆ ਵਿਭਾਗ ਬੱਚਿਆਂ ਦੇ ਉੱਜਲੇ ਭਵਿੱਖ ਅਤੇ ਵਧੀਆ ਸਿੱਖਿਆ ਗ੍ਰਹਿਣ ਕਰਨ ਲਈ ਕਿਤਾਬਾਂ, ਪੜ੍ਹਾਈ ਵਾਲਾ ਸ਼ਾਂਤ ਮਾਹੌਲ, ਖੇਡ ਮੈਦਾਨ, ਕੁਇਜ਼ ਮੁਕਾਬਲੇ, ਮਾਪੇ ਅਧਿਆਪਕ ਮਿਲਣੀ, ਤਜਰਬੇਕਾਰ ਅਤੇ ਮਿਹਨਤੀ ਕੁਆਲੀਫਾਈਡ ਸਟਾਫ਼ ਸਮੇਤ ਹੋਰ ਕਈ ਰਾਹਤਾਂ, ਸਹੂਲਤਾਂ ਦੇ ਰਿਹਾ ਹੈ | ਜੋ ਬੱਚਿਆਂ ਅਤੇ ਮਾਪਿਆਂ ਦੇ ਸੁਪਨੇ ਸਾਕਾਰ ਕਰਨ ਲਈ ਅਹਿਮ ਭੂਮਿਕਾ ਅਦਾ ਕਰਨਗੇ |
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਨ ਲਈ ਦਾਖ਼ਲੇ ਕਰਵਾਏ ਜਾਣ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਦਿਲਪ੍ਰੀਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਰਹਿਮਤ ਸਿੰਘ ਪੁੱਤਰ ਸੰਦੀਪ ਸਿੰਘ ਨੇ ਦੂਜਾ ਸਥਾਨ ਅਤੇ ਮਨਿੰਦਰ ਕੁਮਾਰ ਪੁੱਤਰ ਸਤਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਵਧੇਰੇ ਪੁਖ਼ਤਾ ਤਰੀਕੇ ਨਾਲ ਬੱਚਿਆਂ ਨੂੰ ਸਿੱਖਿਆ ਦੇਣ ਲਈ ਪਹਿਲਕਦਮੀ ਕਰਨ ਲਈ ਕਿਹਾ |
ਪਿਛਲੀ ਖ਼ਬਰ ਹਿਮਾਲਿਆ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਗਲੀ ਖ਼ਬਰ 'ਆਪ' ਦੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰਤਾ ਨਾਲ ਮਾਣ ਸਨਮਾਨ ਤੇ ਸਹੂਲਤਾਂ ਦੇਣ ਲਈ ਵਚਨਬੱਧ- ਵਿਧਾਇਕ ਗਿਆਸਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।