07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਟੈਗੋਰ ਗਲੋਬਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਸਮਰਾਲਾ, 13 ਅਪ੍ਰੈਲ (ਕੁਲਵਿੰਦਰ ਸਿੰਘ)-ਵਿਸਾਖੀ ਆਸ, ਸਕਾਰਾਤਮਕਤਾ ਤੇ ਖ਼ੁਸ਼ੀ ਦਾ ਮੌਸਮ ਹੈ, ਵਿਸਾਖੀ ਦੇ ਪਵਿੱਤਰ ਤਿਉਹਾਰ ਤੇ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਸੰਬੰਧੀ ਸਮਾਗਮ ਟੈਗੋਰ ਗਲੋਬਲ ਸਕੂਲ ਸੀ. ਸੈ. ਸਮਰਾਲਾ ਵਿਖੇ ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਤੇ ਸਵਾਤੀ ਅਨੇਜਾ ਦੀ ਸਰਪ੍ਰਸਤੀ ਅਧੀਨ ਹੋਇਆ | ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਸੰਬੰਧੀ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਵਿਚ ਭਾਸ਼ਣ ਦਿੱਤਾ ਗਿਆ, ਜਿਸ ਵਿਚ ਪੰਜਾਬ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹੱਤਤਾ ਸੰਬੰਧੀ ਦੱਸਿਆ ਗਿਆ ਹੈ | ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਨ, ਲੋਕ-ਗੀਤ, ਗਿੱਧੇ-ਭੰਗੜੇ ਅਤੇ ਨਾਟਕ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਪਿ੍ੰ. ਮਨੋਜ ਕੁਮਾਰ ਨੇ ਕਿਹਾ ਕਿ ਮਾਨਵਤਾ ਦੀ ਰੱਖਿਆ ਤੇ ਅੱਤਿਆਚਾਰ ਦਾ ਨਾਸ਼ ਕਰਨ ਲਈ ਇਸੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ, ਇੱਕ ਮਹਾਨ ਯੋਧਾ, ਕਵੀ ਅਤੇ ਦਾਰਸ਼ਨਿਕ ਸਨ |
ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਇਸ ਨਵੇਂ ਭਾਰਤ ਦੇ ਨਿਰਮਾਣ ਤੇ ਦੇਸ਼ ਦੀ ਆਜ਼ਾਦੀ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ ਰਿਹਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਨੂੰ ਅਪਣਾ ਕੇ ਸਾਡਾ ਦੇਸ਼ ਦਾ ਨੌਜਵਾਨ ਤਰੱਕੀ ਦੀਆਂ ਨਵੀਆਂ ਮਿਸਾਲਾਂ ਕਾਇਮ ਕਰ ਸਕਦਾ ਹੈ | ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਆਪਣੇ ਹੱਕਾਂ ਅਤੇ ਨੈਤਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਹੋ ਕੇ ਸਮਾਜ ਵਿਚ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸੰਦੇਸ਼ ਦਿੱਤਾ |
ਪਿਛਲੀ ਖ਼ਬਰ ਅਲੌਕਿਕ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਪ੍ਰਬੰਧਕਾਂ ਵਲੋਂ ਇਲਾਕੇ ਦੀ ਸੰਗਤ ਦਾ ਧੰਨਵਾਦ ਅਗਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।