07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਲੌਕਿਕ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਪ੍ਰਬੰਧਕਾਂ ਵਲੋਂ ਇਲਾਕੇ ਦੀ ਸੰਗਤ ਦਾ ਧੰਨਵਾਦ

ਅਜੀਤ ਡੈਸਕ 14-04-2026
ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਹਰਿ ਕੀਰਤਨ ਸੇਵਾ ਸੋਸਾਇਟੀ ਖੰਨਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਤੋਂ 9 ਵਾਂ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਹ ਅਲੌਕਿਕ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਪ੍ਰਬੰਧਕਾਂ ਵੱਲੋਂ ਇਲਾਕੇ ਦੀ ਸੰਗਤ ਦਾ ਧੰਨਵਾਦ ਕੀਤਾ ਗਿਆ | ਪ੍ਰਬੰਧਕਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿ੍ਪਾ ਨਾਲ ਕਾਰਜ ਕੀਤਾ ਗਿਆ, ਜਿਹੜਾ ਸੰਗਤ ਦੇ ਪੂਰਨ ਸਹਿਯੋਗ ਨਾਲ ਸੰਪੂਰਨ ਹੋਇਆ | ਨਗਰ ਕੀਰਤਨ ਦੌਰਾਨ ਸਾਰਾ ਸ਼ਹਿਰ ਕੇਸਰੀ ਰੰਗ 'ਚ ਰੰਗਿਆ ਗਿਆ ਸੀ | ਇਸ ਅਲੌਕਿਕ ਨਗਰ ਕੀਰਤਨ ਲਈ ਦੇਰ ਰਾਤ ਤੱਕ ਸੰਗਤ ਸੜਕ 'ਤੇ ਖੜੀ ਨਗਰ ਕੀਰਤਨ ਦਾ ਇੰਤਜ਼ਾਰ ਕਰਦੀ ਰਹੀ | ਨਗਰ ਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਵਾਲੀ ਸੰਗਤ ਲਈ ਵੱਖ ਵੱਖ ਥਾਵਾਂ 'ਤੇ ਸ਼ਰਧਾਲੂਆਂ ਵੱਲੋਂ ਲੰਗਰ ਲਗਾਏ, ਇਹ ਸੇਵਾ ਕਰਨ ਵਾਲਿਆਂ ਦਾ ਵੀ ਧੰਨਵਾਦ | ਜਿੰਨ੍ਹਾਂ ਨੇ ਕਾਰਜ 'ਚ ਆਪਣਾ ਯੋਗਦਾਨ ਪਾਇਆ | ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਜਗਦੀਪ ਸਿੰਘ, ਅਜੀਤ ਸਿੰਘ ਜੋਤੀ, ਜੋਗਿੰਦਰ ਸਿੰਘ ਜੱਗੀ, ਗੁਰਮੀਤ ਸਿੰਘ, ਭਾਈ ਹਰਜੀਤ ਸਿੰਘ, ਰਖਵਿੰਦਰ ਸਿੰਘ ਬੋਨੀ, ਰਬਿੰਦਰ ਸਿੰਘ ਬਿੱਟੂ, ਅਮਰਜੀਤ ਸਿੰਘ, ਰਵਿੰਦਰ ਸਿੰਘ ਬੋਨੀ, ਡਾ. ਜਸਪਾਲ ਸਿੰਘ, ਗੁਰਜੀਤ ਸਿੰਘ ਗੋਰਾ, ਸ਼ਾਮ ਲਾਲ ਮਾਟਾ, ਮੋਹਨ ਸਿੰਘ ਮਾਟਾ, ਪਰਮਜੀਤ ਸਿੰਘ ਮਾਟਾ, ਰਾਕੇਸ਼ ਵੱਧਵਾ, ਰਵੀ ਨਰੰਗ, ਜੋਤੀ ਨਰੰਗ, ਸੁਖਬੀਰ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸਹਿਜੋ ਮਾਜਰਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਟੈਗੋਰ ਗਲੋਬਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।