07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਾਰੀ ਹਾਈ ਸਕੂਲ ਸਹਿਜੋ ਮਾਜਰਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-04-2026
ਮਾਛੀਵਾੜਾ ਸਾਹਿਬ, 13 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸੈਸ਼ਨ 2025-26 ਦਾ ਸਰਕਾਰੀ ਹਾਈ ਸਕੂਲ ਸਹਿਜੋ ਮਾਜਰਾ ਬਲਾਕ ਮਾਛੀਵਾੜਾ-2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਨਤੀਜੇ ਦੌਰਾਨ ਹਰਸ਼ ਚੌਧਰੀ ਨੇ 540 (90 ਪ੍ਰਤੀਸ਼ਤ) ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜੈਸਮੀਨ ਕੌਰ ਨੇ 535 (89 ਪ੍ਰਤੀਸ਼ਤ) ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਸ਼ਿਲਪੀ 525 (87 ਪ੍ਰਤੀਸ਼ਤ) ਅੰਕ ਪ੍ਰਾਪਤ ਕਰ ਕੇ ਤੀਜਾ ਪ੍ਰਾਪਤ ਕੀਤਾ | ਸਾਰੇ ਸਕੂਲ ਸਟਾਫ਼ ਵਲੋਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਪਾਸ ਹੋਣ ਦੀ ਖ਼ੁਸ਼ੀ 'ਚ ਮੁਬਾਰਕਾਂ ਦਿੱਤੀਆਂ ਗਈਆ | ਸਕੂਲ ਇੰਚਾਰਜ ਰਮਨਪ੍ਰੀਤ ਕੌਰ ਵਲੋਂ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ 'ਚ ਹੋਰ ਵਧੀਆ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਲਗਭਗ ਸਾਰੇ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਅੰਤ 'ਚ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਅਧਿਆਪਕਾ ਤੇ ਆਪਣੇ-ਆਪਣੇ ਵਿਸ਼ੇ 'ਚ ਬਹੁਤ ਮਿਹਨਤ ਕਰਵਾਈ ਸੀ, ਜਿਸ ਕਾਰਨ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ |
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ 'ਚ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਅਲੌਕਿਕ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਪ੍ਰਬੰਧਕਾਂ ਵਲੋਂ ਇਲਾਕੇ ਦੀ ਸੰਗਤ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।