10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜਨਗਣਨਾ ਡਿਊਟੀਆਂ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 17-04-2026
ਕੁਹਾੜਾ, 16 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ•ਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਯੂਨੀਅਨ ਦੇ ਵਫ਼ਦ ਸਮੇਤ ਅਧਿਆਪਕ ਵਰਗ ਦੀਆਂ ਜਨਗਣਨਾ ਡਿਊਟੀਆਂ ਸੰਬੰਧੀ ਜ਼ਿਲਾ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਨੂੰ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਪਾਇਲ ਗੋਇਲ ਸਹਾਇਕ ਕਮਿਸ਼ਨਰ ਜਨਰਲ ਲੁਧਿਆਣਾ ਅਤੇ ਮਨਜੀਤ ਸਿੰਘ ਰਾਜਲਾ ਮੁੱਖ ਮੰਤਰੀ ਖੇਤਰੀ ਅਫ਼ਸਰ ਰਾਹੀਂ ਦਿੱਤਾ ਗਿਆ | ਯੂਨੀਅਨ ਆਗੂਆਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਿਚੋਂ 60 ਪ੍ਰਤੀਸ਼ਤ ਜਨਗਣਨਾ ਡਿਊਟੀਆਂ ਲਾਈਆਂ ਜਾਣ ਬਾਕੀ ਹੋਰ ਵਿਭਾਗਾਂ ਤੋਂ ਲਾਈਆਂ ਜਾਣ ਤਾਂ ਕਿ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ ਅਤੇ ਬੱਚਿਆਂ ਦੇ ਦਾਖ਼ਲੇ ਵੀ ਹੋ ਸਕਣ | ਇਸ ਦੇ ਨਾਲ ਸੁਪਰਵਾਈਜ਼ਰ ਲੈਕਚਰਾਰ ਕੇਡਰ ਵਿਚੋਂ ਹੀ ਲਾਏ ਜਾਣ, ਉਨਾਂ ਕਿਹਾ ਕਿ ਦਸੰਬਰ 2027 ਤਕ ਸੇਵਾ ਮੁਕਤ ਹੋਣ ਵਾਲੇ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਾਈਆਂ ਜਾਣ ਅਤੇ ਡਿਊਟੀਆਂ ਸਕੂਲਾਂ ਦੇ ਨੇੜੇ ਲਾਈਆਂ ਜਾਣ ਤਾਂ ਕਿ ਅਧਿਆਪਕ ਆਪਣੇ ਬੱਚਿਆਂ ਨੂੰ ਪੜ੍ਹਾ ਸਕਣ |
ਵਫ਼ਦ ਵਿਚ ਯੂਨੀਅਨ ਆਗੂ ਅਮਰਜੀਤ ਸਿੰਘ ਕੱਦੋਂ ਸਲਾਹਕਾਰ, ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ, ਵਨੀਤ ਅਰੋੜਾ, ਰਵਿੰਦਰ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਸਾਹਨੇਵਾਲ, ਮਨਦੀਪ ਸਿੰਘ ਸੇਖੋਂ ਅਤੇ ਅਲਬੇਲ ਸਿੰਘ ਪੁੜੈਣ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾੜਾ ਸਾਹਿਬ ਵਿਖੇ ਸਰਕਾਰੀ ਟਿਊਬਵੈੱਲ ਲਾਗੇ ਖਾਲੀ ਪਈ ਇਮਾਰਤ ਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਨੇ ਚਲਾ... ਅਗਲੀ ਖ਼ਬਰ ਸਾਬਕਾ ਸਰਪੰਚ ਗਿੱਲ ਨੇ ਮੰਤਰੀ 'ਤੇ ਲਗਾਏ ਧੱਕੇਸ਼ਾਹੀ ਤੇ ਸਰਪੰਚੀ ਸਮੇਂ ਪੈਸੇ ਮੰਗਣ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।