07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਕਾਨੂੰਨ ਵਿਚ ਸੋਧ ਦਾ ਕੀਤਾ ਸਵਾਗਤ-ਬਾਬਾ ਲਾਭ ਸਿੰਘ/ਨਿਰੰਜਨ ਸਿੰਘ ਨੂਰ

ਅਜੀਤ ਡੈਸਕ 17-04-2026
ਮਾਛੀਵਾੜਾ ਸਾਹਿਬ, 15 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ 13 ਅਪ੍ਰੈਲ 2026 ਵਾਲੇ ਦਿਨ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਬੇਅਦਬੀ ਦੇ ਮੁੱਦੇ 'ਤੇ ਕਾਨੂੰਨ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦੌਰਾਨ ਸਰਕਾਰ ਵਲੋਂ ਜਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ | ਇਸ ਸਬੰਧੀ ਸੀਨੀਅਰ 'ਆਪ' ਆਗੂ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਅਤੇ ਆਮ ਆਦਮੀ ਪਾਰਟੀ ਦੀ ਕੌਂਸਲਰ ਪ੍ਰਕਾਸ਼ ਕੌਰ ਦੇ ਪਤੀ ਨਿਰੰਜਨ ਸਿੰਘ ਨੂਰ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਤੇ ਅਮਨ ਵਿਰੋਧੀ ਤਾਕਤਾਂ ਅਜਿਹੀਆਂ ਕਾਰਵਾਈਆਂ ਨਾਲ ਪੰਜਾਬੀਆਂ ਦੀ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਖ਼ਤ ਸਜ਼ਾਵਾਂ ਦੇ ਡਰ ਕਾਰਨ ਬੇਅਦਬੀ ਦੇ ਮਾਮਲੇ ਜ਼ਰੂਰ ਘਟਣਗੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅਜਿਹਾ ਕੰਮ ਕੀਤਾ ਹੈ ਜਿਸ ਦੀ ਆਸ ਲੋਕਾਂ ਨੂੰ ਪੰਥਕ ਕਹਾਉਣ ਵਾਲੀ ਸਰਕਾਰ ਸਮੇਂ ਸੀ |
ਪਿਛਲੀ ਖ਼ਬਰ ਅਗਰਵਾਲ ਭਾਈਚਾਰੇ ਦੇ ਸਥਾਪਨਾ ਦਿਵਸ ਦੀ ਯੋਜਨਾ ਬਣਾਉਣ ਲਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।