07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਕੋਟਾਂ ਵਿਖੇ ਪੰਜਾਬ 'ਚੋਂ ਚੌਥੀ ਪੁਜ਼ੀਸ਼ਨ ਹਾਸਿਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਅਜੀਤ ਡੈਸਕ 17-04-2026
ਬੀਜਾ, 16 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੀ ਹੋਣਹਾਰ ਵਿਦਿਆਰਥਣ ਬਬਲੀਨ ਕੌਰ ਸਪੁੱਤਰੀ ਮਨਦੀਪ ਸਿੰਘ ਵਾਸੀ ਕਿਸ਼ਨਗੜ ਨੇ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸਦੇ ਨਾਲ ਹੀ ਉਸਨੇ ਜ਼ਿਲਾ ਲੁਧਿਆਣਾ ਵਿਚੋਂ ਦੂਸਰਾ ਅਤੇ ਤਹਿਸੀਲ ਖੰਨਾ, ਸਮਰਾਲਾ ਤੇ ਪਾਇਲ ਸਮੇਤ ਪੂਰੇ ਇਲਾਕੇ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਏਰੀਆ ਟੌਪਰ ਬਣਨ ਦਾ ਮਾਣ ਵੀ ਹਾਸਲ ਕੀਤਾ ਹੈ | ਸਕੂਲ ਦੀ ਰਵਾਇਤ ਅਨੁਸਾਰ ਹੁਣ ਇਸ ਵਿਦਿਆਰਥਣ ਦੀ ਅਗਲੀਆਂ ਦੋ ਕਲਾਸਾਂ ਦੀ ਸਾਰੀ ਫ਼ੀਸ ਮੁਆਫ਼ ਰਹੇਗੀ |
ਇਸ ਵਿਸ਼ੇਸ਼ ਮੌਕੇ 'ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ. ਅਮਰਇੰਦਰ ਸਿੰਘ ਲਿਬੜਾ ਖਾਸ ਤੌਰ 'ਤੇ ਹਾਜ਼ਰ ਹੋਏ ਅਤੇ ਬੇਟੀ ਦਾ ਮੂੰਹ ਮਿੱਠਾ ਕਰਵਾਇਆ | ਉਹਨਾਂ ਨੇ ਬਬਲੀਨ ਕੌਰ ਦੀ ਇਸ ਵੱਡੀ ਉਪਲਬਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੰੂ 11000 ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸੇ ਤਰਾਂ ਮੰਨਤ ਵਿਸ਼ਵਕਰਮਾ ਸਪੁੱਤਰੀ ਇੰਦਰਜੀਤ ਵਿਸ਼ਵਕਰਮਾ ਵਾਸੀ ਮੰਡਿਆਲਾ ਕਲਾਂ ਨੇ 97% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰਾਂ, ਸਿਮਰਨਦੀਪ ਕੌਰ ਸਪੁੱਤਰੀ ਮਨਦੀਪ ਸਿੰਘ ਵਾਸੀ ਕੋਟ ਪਨੈਚ ਅਤੇ ਸੁਖਮਨਦੀਪ ਕੌਰ ਸਪੁੱਤਰੀ ਪਰਮਜੀਤ ਸਿੰਘ ਵਾਸੀ ਮੰਡਿਆਲਾ ਕਲਾਂ ਨੇ 94.2% ਅੰਕਾਂ ਨਾਲ ਸਾਂਝੇ ਤੌਰ 'ਤੇ ਤੀਸਰਾ ਸਥਾਨ ਆਪਣੇ ਨਾਮ ਕੀਤਾ | ਇਸ ਤੋਂ ਇਲਾਵਾ, ਸਕੂਲ ਦੇ 10 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਉੱਤਮ ਪ੍ਰਦਰਸ਼ਨ ਕੀਤਾ, ਜੋ ਸਕੂਲ ਦੀ ਉੱਚ ਸਿੱਖਿਆ ਮਿਆਰ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਦਰਸਾਉਂਦਾ ਹੈ | ਇਸ ਸੰਬੰਧੀ ਜਾਣਕਾਰੀ ਸਕੂਲ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਵੱਲੋਂ ਦਿੱਤੀ ਗਈ | ਉਹਨਾਂ ਦੱਸਿਆ ਕਿ ਇਹ ਸਕੂਲ ਇਲਾਕੇ ਵਿੱਚ ਮੈਰਿਟਾਂ ਵਾਲੇ ਸਕੂਲ ਵਜੋਂ ਆਪਣੀ ਵਿਸ਼ੇਸ਼ ਪਹਿਚਾਣ ਰੱਖਦਾ ਹੈ ਅਤੇ ਵਿਦਿਆਰਥੀਆਂ ਦੀਆਂ ਲਗਾਤਾਰ ਪ੍ਰਾਪਤੀਆਂ ਇਸਦੀ ਗਵਾਹੀ ਦਿੰਦੀਆਂ ਹਨ | ਉਲੇਖਣਯੋਗ ਹੈ ਕਿ ਬਬਲੀਨ ਕੌਰ ਨੇ ਪਿਛਲੇ ਸਾਲਾਂ ਦੇ ਸਾਰੇ ਰਿਕਾਰਡ ਤੋੜਦਿਆਂ ਇਸ ਵਾਰ ਪੂਰੇ ਪੰਜਾਬ ਵਿੱਚੋਂ ਚੌਥਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ |
ਪਿਛਲੀ ਖ਼ਬਰ ਚੋਣ ਕਮਿਸ਼ਨ ਨੂੰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਨਵੀਆਂ ਵੋਟਾਂ ਅਤੇ ਸੁਧਾਰਾਂ ਲਈ ਕੈਂਪ ਲਗਾਉਣੇ ਚਾਹੀਦੇ ਹਨ- ਅਮਨ ਕਟਾ... ਅਗਲੀ ਖ਼ਬਰ ਕੂੰਮਕਲਾਂ ਮੰਡੀ 'ਚ ਖ਼ਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨ ਹੋ ਰਹੇ ਖੱਜਲ ਖੁਆਰ-ਸਿਮਰਨਜੀਤ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।