12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਲ ਅੰਦਰ ਮੁੱਖ ਦਫ਼ਤਰ ਦਾ ਮਹੂਰਤ ਭਲਕੇ-ਸਿਮਕ

ਅਜੀਤ ਡੈਸਕ 09-05-2026
ਡੇਹਲੋਂ, 8 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਲ ਅੰਦਰ ਮੁੱਖ ਦਫ਼ਤਰ ਦਾ ਉਦਘਾਟਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 10 ਮਈ 2026 ਨੂੰ ਸ਼ਾਮ 4 ਵਜੇ ਕੀਤਾ ਜਾ ਰਿਹਾ ਹੈ ਤਾਂ ਕਿ ਹਲਕਾ ਗਿੱਲ ਦੇ ਸਮੂਹ ਵਰਗਾਂ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਰਾਵਤਾ ਕਾਇਮ ਕਰਨ ਲਈ ਵੱਖਰਾ ਪਲੇਟਫਾਰਮ ਮਿਲ ਸਕੇ | ਇਸ ਸੰਬੰਧੀ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਅੰਦਰ ਘਰ-ਘਰ ਮਿਲਣੀ ਪ੍ਰੋਗਰਾਮ ਹੇਠ ਵਰਕਰਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਦੱਸਿਆ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਸਮੇਤ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪਾਰਟੀ ਵਲੋਂ ਮੁੱਖ ਦਫ਼ਤਰ ਖੋਲਿ੍ਹਆ ਜਾ ਰਿਹਾ ਹੈ | ਸਿਮਕ ਨੇ ਦੱਸਿਆ ਕਿ ਹਲਕਾ ਗਿੱਲ ਦਾ ਮੁੱਖ ਦਫ਼ਤਰ ਲੁਧਿਆਣਾ-ਫਿਰੋਜ਼ਪੁਰ ਹਾਈਵੇ ਸਥਿਤ ਇੰਡਸਇੰਡ ਬੈਂਕ ਦੇ ਨਜ਼ਦੀਕ ਵਾਲੀ ਬਿਲਡਿੰਗ ਡੀ-ਮਾਰਟ ਨੇੜੇ ਖੋਲਿ੍ਹਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮ 4 ਵਜੇ ਕਰਨਗੇ | ਉਨ੍ਹਾਂ ਨੇ ਸਮੂਹ ਅਕਾਲੀ ਵਰਕਰਾਂ ਨੂੰ ਇਸ ਸਮੇਂ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੱਕ ਲੋਕਾਂ ਨਾਲ ਰਾਬਤਾ ਕਾਇਮ ਕਰਨ ਸਮੇਤ ਹੋਰ ਪੁਖ਼ਤਾ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਪਾਰਟੀ ਦੀ ਸ਼ਾਨਦਾਰ ਜਿੱਤ ਹੋ ਸਕੇ |
ਪਿਛਲੀ ਖ਼ਬਰ ਮਿੰਟੂ ਨੂੰ ਮਿਲੀ ਕਾਂਗਰਸ ਪਾਰਟੀ ਦੀ ਇੱਕ ਹੋਰ ਨਵੀਂ ਜ਼ਿੰਮੇਵਾਰੀ ਅਗਲੀ ਖ਼ਬਰ ਹੁਣ ਬੈਂਕਾਂ 'ਚ ਆ ਰਹੀ ਕੈਸ਼ ਦੀ ਕਿੱਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।