12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਣਕ ਦੀ ਨਾੜ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 09-05-2026
ਮਾਛੀਵਾੜਾ ਸਾਹਿਬ, 8 ਮਈ (ਮਨੋਜ ਕੁਮਾਰ)-ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਖੇਤੀਬਾੜੀ ਤੇ ਸਥਾਨਕ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਅਤੇ ਹੋਰ ਫ਼ਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਅਧੀਨ ਪਿੰਡ ਤੱਖਰਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਐੈੱਸ. ਡੀ. ਐੱਮ. ਸਮਰਾਲਾ ਗੁਰਸਿਮਰਨਜੀਤ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ ਮਾਛੀਵਾੜਾ ਡਾ. ਰਮਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਤੂੜੀ ਬਣਾਉਣ ਤੋਂ ਬਾਅਦ ਬਚੇ ਖੁਚੇ ਨਾੜ ਨੂੰ ਮਿੱਟੀ ਵਿਚ ਹੀ ਮਿਲਾਇਆ ਜਾਵੇ ਤਾਂ ਜੋ ਨਾੜ ਸਾੜਨ ਨਾਲ ਪ੍ਰਦੂਸ਼ਿਤ ਹੁੰਦੇ ਵਾਤਾਵਰਨ ਨੂੰ ਬਚਾਉਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵੀ ਬਰਕਰਾਰ ਰੱਖੀ ਜਾ ਸਕੇ | ਇਸ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਮਨ ਸਿੰਘ ਨੇ ਵਿਭਾਗ ਦੀਆਂ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਕੈਂਪ ਦੌਰਾਨ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਤਰੁਣ ਗੁਪਤਾ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ 'ਤੇ ਹੋਣ ਵਾਲੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਫਾਰਮਰ ਰਜਿਸਟਰੀ ਆਈ. ਡੀ. ਬਣਾਉਣ ਸਬੰਧੀ ਜਾਗਰੂਕ ਕੀਤਾ | ਕੈਂਪ ਵਿਚ ਹੋਰਨਾਂ ਦੇ ਨਾਲ ਨਾਲ ਸੁਖਵਿੰਦਰ ਸਿੰਘ ਨੋਡਲ ਅਫ਼ਸਰ, ਏ. ਟੀ. ਐੈੱਮ. ਅਵਤਾਰ ਸਿੰਘ, ਦਿਲਮਨਦੀਪ ਸਿੰਘ, ਹਰਪ੍ਰੀਤ ਸਿੰਘ ਐੱਲ. ਏ., ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਨੰਬਰਦਾਰ ਪਲਵਿੰਦਰ ਸਿੰਘ, ਵਰਿੰਦਰ ਸਿੰਘ, ਅਮਰ ਸਿੰਘ, ਕਰਮਜੀਤ ਸਿੰਘ, ਨਰਿੰਦਰਜੀਤ ਸਿੰਘ ਅਤੇ ਬਹੁ ਗਿਣਤੀ ਵਿਚ ਕਿਸਾਨ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਨੂੰ ਸਮਰਥਨ ਦੇਣ ਦਾ ਐਲਾਨ ਅਗਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।