12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ 'ਚ ਪੰਜਾਬ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ

ਅਜੀਤ ਡੈਸਕ 09-05-2026
ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਵਾਰਡਬੰਦੀ ਅਤੇ ਵੋਟਰਾਂ ਦੀਆਂ ਵੋਟਾਂ ਕੱਟਣ ਸੰਬੰਧੀ ਸੱਤਾਧਾਰੀ ਧਿਰ ਵਲੋਂ ਕੀਤੀ ਗਈ ਧੱਕੇਸ਼ਾਹੀ ਅਤੇ ਮਨਮਾਨੀ ਅਤੇ ਧਾਂਦਲੀਆਂ ਦੇ ਦੋਸ਼ ਲਾ ਕੇ ਅੱਜ ਖੰਨਾ ਕਾਂਗਰਸ ਦੇ ਆਗੂਆਂ ਵਲੋਂ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਪੰਜਾਬ ਚੋਣ ਕਮਿਸ਼ਨ ਨੂੰ ਇੱਕ ਵਿਸਥਾਰਪੂਰਵਕ ਸ਼ਿਕਾਇਤ ਪੱਤਰ ਸੌਂਪਿਆ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਵਲੋਂ ਆਉਣ ਵਾਲੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੇ ਮੰਤਵ ਨਾਲ ਵਾਰਡਬੰਦੀ ਵਿਚ ਪੱਖਪਾਤੀ ਤਰੀਕੇ ਅਪਣਾਏ ਗਏ ਹਨ ਅਤੇ ਵੱਡੀ ਗਿਣਤੀ 'ਚ ਯੋਗ ਵੋਟਰਾਂ ਦੀਆਂ ਵੋਟਾਂ ਬਿਨਾਂ ਕਿਸੇ ਜਾਇਜ਼ ਕਾਰਨ ਦੇ ਕੱਟੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹ ਲੋਕਤੰਤਰਿਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ, ਜਿਸ ਨੰੂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਪਾਰਦਰਸ਼ੀ ਅਤੇ ਨਿਰਪੱਖ ਚੋਣ ਪ੍ਰਕਿਰਿਆ ਬਹੁਤ ਜ਼ਰੂਰੀ ਹੈ | ਉਨ੍ਹਾਂ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਵੋਟਰਾਂ ਨੂੰ ਤੁਰੰਤ ਇਨਸਾਫ਼ ਦਿੱਤਾ ਜਾਵੇ | ਇਸ ਮੌਕੇ ਵਿਕਾਸ ਮਹਿਤਾ, ਗੌਰਵ ਵਿਜ਼ਨ, ਰਣਵੀਰ ਸਿੰਘ ਕਾਕਾ, ਰਿੱਕੀ ਸ਼ਰਮਾ ਸਮੇਤ ਖੰਨਾ ਕਾਂਗਰਸ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਸਹਿਕਾਰੀ ਸਭਾਵਾਂ ਦਾ ਨਵਾਂ ਹੱਦ ਕਰਜ਼ਾ ਰੱਦ ਕਰਨ ਦੇ ਫ਼ੈਸਲੇ 'ਤੇ ਮੁੜ... ਅਗਲੀ ਖ਼ਬਰ ਪਲੈਨਟ ਈ ਸਕੂਲ ਖੰਨਾ ਵਿਖੇ ਮਦਰ ਡੇ ਦੇ ਮੌਕੇ ਵਿਸ਼ੇਸ਼ ਅਤੇ ਰੰਗਾਰੰਗ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।