12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਸਹਿਕਾਰੀ ਸਭਾਵਾਂ ਦਾ ਨਵਾਂ ਹੱਦ ਕਰਜ਼ਾ ਰੱਦ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

ਅਜੀਤ ਡੈਸਕ 09-05-2026
ਸਮਰਾਲਾ, 8 ਅਪ੍ਰੈਲ (ਗੋਪਾਲ ਸੋਫਤ)-ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਉੱਤੇ ਵਧੀ ਹੋਈ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਸਹਿਕਾਰੀ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਰਕਮ 'ਚ ਕੁੱਝ ਵਾਧਾ ਕੀਤਾ ਸੀ, ਜਿਸ ਕਾਰਨ ਸੁਸਾਇਟੀਆਂ ਨੇ ਨਵੇਂ ਹੱਦ ਕਰਜ਼ੇ ਬਣਾਉਣ ਲਈ ਨਵੀਆਂ ਫ਼ਰਦਾਂ ਲੈ ਕੇ ਕਾਗ਼ਜ਼ ਪੱਤਰ ਤਿਆਰ ਕਰ ਲਏ ਸਨ | ਪ੍ਰੰਤੂ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਦੁਆਰਾ ਪਾਏ ਦਬਾਅ ਕਾਰਨ ਇਹ ਹੱਦ ਕਰਜ਼ਾ ਰੱਦ ਕਰ ਦਿੱਤਾ ਗਿਆ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪਰਮਿੰਦਰ ਸਿੰਘ ਪਾਲਮਾਜਰਾ ਸੂਬਾ ਜਨਰਲ ਸਕੱਤਰ, ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ | ਆਗੂਆਂ ਨੇ ਕਿਹਾ ਕਿ ਇਹ ਸਹਿਕਾਰੀ ਮਹਿਕਮਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੋਇਆ ਹੈ | ਮੁੱਖ ਮੰਤਰੀ ਜੋ ਰੋਜ ਆਪਣੇ ਭਾਸ਼ਣਾਂ ਵਿਚ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਦਾਅਵਾ ਕਰਦੇ ਹਨ ਅਤੇ ਇਹ ਵੀ ਕਹਿੰਦੇ ਹਨ ਕਿ ਸਾਡੀ ਸਰਕਾਰ ਕੋਲ ਪੈਸੇ ਦੀ ਕੋਈ ਘਾਟ ਨਹੀਂ, ਹੁਣ ਫਿਰ ਕੋਆਪਰੇਟਿਵ ਬੈਂਕਾਂ ਨੂੰ ਪੈਸੇ ਦੇਣੇ ਚਾਹੀਦੇ ਹਨ ਤਾਂ ਜੋ ਬੈਂਕਾਂ ਕਿਸਾਨਾਂ ਦੇ ਨਵੇਂ ਹੱਦ ਕਰਜ਼ੇ ਮੁਤਾਬਿਕ ਕਰਜ਼ੇ ਦੇਣ | ਉਨ੍ਹਾਂ ਕਿਹਾ ਕਿ ਉਧਰ ਸਹਿਕਾਰੀ ਬੈਂਕਾਂ ਵਾਲੇ ਕਹਿੰਦੇ ਹਨ ਕਿ ਸਾਡੇ ਕੋਲ ਪੈਸੇ ਨਹੀਂ ਹਨ, ਜੋ ਸੂਚੀ ਬਣੀ ਸੀ, ਉਸ ਵਿੱਚ ਵੀ ਕਟੌਤੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਹਾਲਤ ਜਾਣਦੇ ਹੋਏ ਉਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਹੈ ਕਿਉਂਕਿ ਹੁਣ ਜੀਰੀ ਦੀ ਬਿਜਾਈ ਲਈ ਖਾਦ, ਵਾਹੀ ਲਈ ਡੀਜ਼ਲ ਅਤੇ ਲੇਬਰ ਦਾ ਪ੍ਰਬੰਧ ਕਰਨ ਲਈ ਪੈਸਿਆਂ ਦੀ ਜ਼ਰੂਰਤ ਹੈ |
ਪਿਛਲੀ ਖ਼ਬਰ ਸਾਹਨੇਵਾਲ ਵਿਧਾਨ ਸਭਾ ਹਲਕੇ 'ਚ ਸਮਾਜਿਕ-ਆਰਥਿਕ ਤੇ ਡਰੱਗ ਸੈਂਸਸ 2026 ਦੀ ਸ਼ੁਰੂਆਤ ਅਗਲੀ ਖ਼ਬਰ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ 'ਚ ਪੰਜਾਬ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।