12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ

ਅਜੀਤ ਡੈਸਕ 09-05-2026
ਅਹਿਮਦਗੜ੍ਹ, 8 ਮਈ (ਰਵਿੰਦਰ ਪੁਰੀ)-ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਵਿੱਢੀ ਗਈ ਮਹਿਮ ਤਹਿਤ ਅੱਜ ਜ਼ਿਲ੍ਹਾ ਮਲੇਰਕੋਟਲਾ ਦੀ ਆਮ ਆਦਮੀ ਪਾਰਟੀ ਦੀ ਨਸ਼ਾ ਵਿਰੋਧੀ ਟੀਮ ਨੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਡਾ. ਅੰਬੇਡਕਰ ਚੌਕ ਵਿਖੇ ਰੈਲੀ ਕੀਤੀ, ਜਿਸ ਉਪਰੰਤ ਸ਼ਹਿਰ ਅੰਦਰ ਨਸ਼ਾ ਵਿਰੋਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਦਲ ਮਾਰਚ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਦੇ ਇੰਚਾਰਜ ਨਿਸਾਰ ਅਹਿਮਦ ਛੰਨਾ ਦੇ ਨਾਲ ਪਹੁੰਚੇ ਸਾਰੇ ਮੈਂਬਰਾਂ ਨੇ ਸ਼ਹਿਰ ਦੇ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਪੂਰਨ ਸਹਿਯੋਗ ਦੀ ਅਪੀਲ ਕੀਤੀ | ਇਸ ਮੌਕੇ ਵਿਧਾਇਕ ਗੱਜਣ ਮਾਜਰਾ ਅਤੇ ਡੀ. ਐੱਸ. ਪੀ. ਸੁਖਦੇਵ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਦਾ ਸੇਵਨ ਕਰਨ ਵਾਲਿਆਂ ਨਾਲ ਕਿਸੇ ਕਿਸਮ ਦੀ ਕੋਈ ਹੁਣ ਰਹਿਤ ਨਹੀਂ ਵਰਤੀ ਜਾਵੇਗੀ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਕੀਤਾ ਜਾ ਰਿਹਾ | ਇਸ ਮੌਕੇ 'ਤੇ ਪ੍ਰਧਾਨ ਨਗਰ ਕੌਂਸਲ ਵਿੱਕੀ ਸ਼ਰਮਾ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਗੁਰਪ੍ਰੀਤ ਸਿੰਘ ਬਿੱਟੂ ਬਣਬੋਰਾ, ਪ੍ਰਧਾਨ ਮਨਿੰਦਰਪਾਲ ਸਿੰਘ, ਬਿੱਲੂ ਮਾਜਰੀ, ਜਗਤਾਰ ਸਿੰਘ ਚੀਮਾ, ਬੱਬੂ ਪੰਡਿਤ, ਕੌਂਸਲਰ ਸੰਜੇ ਸੂਦ, ਦਿਲਸ਼ਾਦ ਮੁਹੰਮਦ, ਲਾਢੂ ਖਾਂ, ਰਜਿੰਦਰ ਵਿੱਕੀ, ਪ੍ਰਧਾਨ ਸਨੀ ਵਰਮਾ, ਸੁਭਾਸ਼ ਤੇਨਾ, ਸ਼ੰਮੀ ਪ੍ਰਧਾਨ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਖੰਨਾ ਦੀਆਂ ਸਾਰੀਆਂ ਕੋਆਪਰੇਟਿਵ ਸੁਸਾਇਟੀਆਂ ਪੂਰਨ ਤੌਰ 'ਤੇ ਬੰਦ ਰਹੀਆਂ ਅਗਲੀ ਖ਼ਬਰ ਖ਼ਾਲਸਾ ਏਡ ਨੂੰ ਲਾਇਨਜ਼ ਇੰਟਰਨੈਸ਼ਨਲ ਹਿਊਮੈਨਟੇਰੀਅਨ ਐਵਾਰਡ 2026 ਨਾਲ ਸਨਮਾਨਿਤ ਕਰਨਾ ਵੱਡਾ ਸਹੀ ਤੇ ਇਤਿਹਾਸਕ ਫ਼ੈਸਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।