11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਲਾਕ ਖੰਨਾ ਦੀਆਂ ਸਾਰੀਆਂ ਕੋਆਪਰੇਟਿਵ ਸੁਸਾਇਟੀਆਂ ਪੂਰਨ ਤੌਰ 'ਤੇ ਬੰਦ ਰਹੀਆਂ

ਅਜੀਤ ਡੈਸਕ 09-05-2026
ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਹੱਦ ਕਰਜ਼ੇ ਨੂੰ ਲੈ ਕੇ ਜਾਰੀ ਕੀਤਾ ਨੋਟੀਫ਼ਿਕੇਸ਼ਨ ਸਰਕਾਰ ਵਲੋਂ ਵਾਪਸ ਲੈ ਲਏ ਜਾਣ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਰਹੀ | ਯੂਨੀਅਨ ਨੇਤਾਵਾਂ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਕਿਸਾਨਾਂ ਨੂੰ ਕੁੱਝ ਆਸ ਬੱਝੀ ਸੀ, ਪਰ ਹੁਣ ਇਹ ਨੋਟੀਫ਼ਿਕੇਸ਼ਨ ਵਾਪਸ ਲੈ ਲਿਆ ਹੈ | ਜਿਸ ਨਾਲ ਸਿੱਧੇ ਤੌਰ ਤੇ ਕਿਸਾਨਾਂ ਨਾਲ ਧੱਕਾ ਹੋਇਆ ਹੈ | ਇਸ ਲਈ ਕਰਮਚਾਰੀ ਯੂਨੀਅਨ ਵਲੋਂ ਸਭਾਵਾਂ 7 ਮਈ 6 ਤੋਂ ਲੈ ਕੇ 10 ਮਈ ਤੱਕ ਪੰਜਾਬ ਦੀਆਂ ਸਾਰੀਆਂ ਸਭਾਵਾਂ ਪੂਰਨ ਤੌਰ 'ਤੇ ਬੰਦ ਰਹਿਣ ਦਾ ਐਲਾਨ ਕੀਤਾ ਗਿਆ ਜੋ ਕਿ ਅੱਜ ਬਲਾਕ ਖੰਨਾ ਦੇ ਸਰਕਲ ਵਿੱਚ ਬੀਜਾ, ਬੁੱਲੇਪੁਰ, ਦਹਿੜੂ, ਖੱਟੜਾ, ਮਾਣਕ ਮਾਜਰਾ ਬੂਥਗੜ੍ਹ ਖੇਤੀਬਾੜੀ ਸੁਸਾਇਟੀਆਂ ਪੂਰਨ ਤੌਰ ਤੇ ਬੰਦ ਨਜ਼ਰ ਆਈਆਂ |
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਵਿਕਾਸ ਕਾਰਜਾਂ ਲਈ 1 ਕਰੋੜ 9 ਲੱਖ ਦੀ ਗਰਾਂਟ ਦੇ ਚੈੈੱਕ ਪੰਚਾਇਤਾਂ ਨੂੰ ਵੰਡੇ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।