11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਸਵਤੀ ਮਾਡਲ ਸਕੂਲ ਦੋਰਾਹਾ 'ਚ ਮਾਂ ਦਿਵਸ ਮਨਾਇਆ

ਅਜੀਤ ਡੈਸਕ 09-05-2026
ਦੋਰਾਹਾ, 8 ਮਈ (ਜਸਵੀਰ ਝੱਜ)-ਸਰਸਵਤੀ ਮਾਡਲ ਸਕੂਲ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਡੀ. ਐੱਸ. ਗੁਸਾਈਾ, ਆਸ਼ਾ ਗੁਸਾਈਾ ਅਤੇ ਡਾ. ਗੁੰਜਨ ਗੁਸਾਈਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਪ੍ਰੋਗਰਾਮ ਦੀ ਸ਼ੁਰੂਆਤ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਮਨ ਵਲੋਂ ਮਾਂ ਦਿਵਸ ਸੰਬੰਧੀ ਵਿਸ਼ੇਸ਼ ਜਾਣਕਾਰੀ ਦੇ ਕੇ ਕੀਤੀ ਗਈ | ਇਸ ਤੋਂ ਬਾਅਦ ਬੱਚਿਆਂ ਦਾ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਮਾਂ ਨਾਲ ਸੰਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਦੀਆਂ ਮਾਵਾਂ ਨੂੰ ਵੀ ਸੱਦਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਮਾਵਾਂ ਅਤੇ ਬੱਚਿਆਂ ਵਿਚਕਾਰ ਪਿਆਰ ਅਤੇ ਸਤਿਕਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਗਿਆ | ਅੰਤ ਵਿਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਾ ਨੇ ਬੱਚਿਆਂ ਨੂੰ ਇਸ ਵਿਸ਼ੇਸ਼ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਸਾਰੀਆਂ ਮਾਵਾਂ ਨੂੰ ਮਾਂ ਦਿਵਸ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਯੂਨੀਅਨ ਦਾ ਝੰਡਾ ਲਹਿਰਾਇਆ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।