14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਸਰਕਾਰ ਨੇ ਅਧਿਆਪਕ ਵਰਗ ਨੂੰ ਕੀਤਾ ਮਾਨਸਿਕ ਪ੍ਰੇਸ਼ਾਨ-ਢਿੱਲੋਂ

ਅਜੀਤ ਡੈਸਕ 23-05-2026
ਕੁਹਾੜਾ, 22 ਮਈ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਦੇ ਰਾਜ ਵਿਚ 1000 ਤੋਂ ਵੱਧ ਸਕੂਲ ਪਿ੍ੰਸੀਪਲਾਂ ਤੋਂ ਸੱਖਣੇ ਚਲ ਰਹੇ ਹਨ | ਮਾਸਟਰ ਕੇਡਰ ਅਤੇ ਲੈਕਚਰਾਰ ਕੇਡਰ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ | ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜਨਗਣਨਾ 2027 ਵਿੱਚ 70 ਪ੍ਰਤੀਸ਼ਤ ਤੋ ਵੱਧ ਅਧਿਆਪਕ ਵਰਗ ਨੂੰ ਲਗਾਇਆ ਗਿਆ ਹੈ | ਜਦ ਕਿ ਸਕੂਲਾਂ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਦਾਖ਼ਲੇ ਚਲ ਰਹੇ ਹਨ, ਉੱਥੇ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਵੀ ਅਧਿਆਪਕ ਵਰਗ ਨੂੰ ਡਰੱਗ ਅਤੇ ਸੋਸ਼ਲ ਇਕਨਾਮਿਕ ਸਰਵੇ ਵਿਚ 90 ਪ੍ਰਤੀਸ਼ਤ ਤੋਂ ਵਧ ਅਧਿਆਪਕ ਵਰਗ ਨੂੰ ਲਗਾਇਆ ਗਿਆ ਹੈ, ਜਿਸ ਨਾਲ ਸਮੁੱਚੇ ਅਧਿਆਪਕ ਵਰਗ ਵਿਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਭਾਰੀ ਰੋਸ ਹੈ | ਯੂਨੀਅਨ ਪ੍ਰਧਾਨ ਢਿੱਲੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਅਧਿਆਪਕ ਵਰਗ ਜਨਗਣਨਾ ਡਿਊਟੀ ਅਤੇ ਡਰੱਗ ਸੋਸ਼ਲ ਸਰਵੇ, ਬੂਥ ਲੈਵਲ ਅਫ਼ਸਰ ਅਤੇ ਹੋਰ ਗੈਰ ਵਿੱਦਿਅਕ ਡਿਊਟੀਆਂ ਨੇ ਅਧਿਆਪਕ ਵਰਗ ਨੂੰ ਆਪਣੇ ਵਿਦਿਆਰਥੀਆਂ ਤੋਂ ਦੂਰ ਕਰ ਦਿੱਤਾ ਹੈ ਯੂਨੀਅਨ ਪ੍ਰਧਾਨ ਢਿੱਲੋਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਧਿਆਪਕ ਵਰਗ ਨੂੰ ਗੈਰ ਵਿੱਦਿਅਕ ਡਿਊਟੀਆਂ 'ਤੇ ਨਾ ਲਾਇਆ ਜਾਵੇ |
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਨਾਲ ਸਨਸਨੀ ਅਗਲੀ ਖ਼ਬਰ ਕਾਂਗਰਸ ਵਲੋਂ ਹਲਕਾ ਗਿੱਲ 'ਚ ਇਕ ਕਦਮ, ਇਕ ਸੇਵਾ, ਇਕ ਬਦਲਾਅ ਵਜੋਂ ਪੈਦਲ ਯਾਤਰਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।