27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਲਾਵਾਰਸ ਕੁੱਤਿਆਂ ਨੂੰ ਜਨਤਕ ਥਾਵਾਂ ਤੋਂ ਉਠਾਉਣ ਸੰਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਪਾਲਮਾਜਰਾ/ਢੀਂਡਸਾ

ਅਜੀਤ ਡੈਸਕ 24-05-2026
ਸਮਰਾਲਾ, 23 ਮਈ (ਕੁਲਵਿੰਦਰ ਸਿੰਘ)-ਸੁਪਰੀਮ ਕੋਰਟ ਨੇ ਸਕੂਲਾਂ ਅਤੇ ਜਨਤਕ ਥਾਵਾਂ ਤੋਂ ਲਾਵਾਰਸ ਕੁੱਤਿਆਂ ਨੂੰ ਹਟਾਉਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ, ਜਿਸ ਦੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਸ਼ਲਾਘਾ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਪਹਿਲਾਂ ਕਈ ਵਾਰ ਟਰਾਲੀਆਂ ਭਰ ਕੇ ਕੁੱਤੇ ਅਤੇ ਗਾਵਾਂ ਸਥਾਨਕ ਐੱਸ. ਡੀ. ਐੱਮ. ਦਫ਼ਤਰ ਅਤੇ ਲੁਧਿਆਣਾ ਡੀ. ਸੀ. ਦਫ਼ਤਰ ਵਿਚ ਛੱਡੇ ਸਨ ਅਤੇ ਮੰਗ ਪੱਤਰ ਦਿੱਤੇ ਸਨ, ਪ੍ਰੰਤੂ ਅੱਜ ਤੱਕ ਉਨ੍ਹਾਂ ਨੂੰ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਮਿਲਿਆ | ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਸਬੰਧਿਤ ਅਧਿਕਾਰੀਆਂ ਨੂੰ ਪਬਲਿਕ ਸਥਾਨਾਂ, ਬੱਸ ਸਟੈਂਡ, ਰੇਲਵੇ ਸਟੇਸ਼ਨਾਂ, ਹਸਪਤਾਲਾਂ ਅਤੇ ਸਕੂਲਾਂ ਦੇ ਆਲੇ-ਦੁਆਲੇ ਤੋਂ ਕੁੱਤਿਆਂ ਨੂੰ ਫੜਨ ਅਤੇ ਖ਼ੰੂਖ਼ਾਰ ਕੁੱਤਿਆਂ ਨੂੰ ਮਾਰਨ ਦੇ ਆਦੇਸ਼ ਦਿੱਤੇ ਹਨ | ਜਿਸ ਦੀ ਯੂਨੀਅਨ ਸਰਾਹਨਾ ਕਰਦੀ ਹੈ ਅਤੇ ਆਸ ਕਰਦੀ ਹੈ ਕਿ ਮੁੱਖ ਮੰਤਰੀ ਪੰਜਾਬ ਇਸ ਮਾਮਲੇ ਪ੍ਰਤੀ ਕੋਈ ਢਿੱਲ ਨਹੀਂ ਵਰਤਣਗੇ, ਸਗੋਂ ਹੋਰ ਸਖ਼ਤੀ ਨਾਲ ਲਾਗੂ ਕਰਨਗੇ |
ਪਿਛਲੀ ਖ਼ਬਰ ਡਬਲ ਡਿਊਟੀ ਅਤੇ ਜਬਰੀ ਸਰਵੇ ਦਾ ਬੋਝ ਨਹੀਂ ਸਹਿਣਗੇ ਅਧਿਆਪਕ-ਯੂਨੀਅਨ ਆਗੂ ਢਿੱਲੋਂ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਹਰਸ਼ਬੀਰ ਸਿੰਘ ਨੇ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ 'ਚ ਹਾਸਿਲ ਕੀਤਾ ਦੂਸਰਾ ਸਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।