28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਦਾ ਬੀ. ਐਸ. ਸੀ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 24-05-2026
ਬੀਜਾ, 23 ਮਈ (ਕਸ਼ਮੀਰਾ ਸਿੰਘ ਬਗ਼ਲੀ)-ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਤੇ ਕੁਲਾਰ ਪਬਲਿਕ ਸਕੂਲ ਖੰਨਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਲੰਬੇ ਸਮੇਂ ਤੋਂ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਦਾ ਬੀ. ਐਸ. ਸੀ. ਸਮੈੱਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿੱਚ ਤਨਵੀਰ ਕੌਰ ਨੇ ਪੂਰੇ ਪੰਜਾਬ ਚੋਂ ਛੇਵਾਂ ਸਥਾਨ ਤੇ ਕਾਲਜ ਚੋਂ ਪਹਿਲਾ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਤਰ੍ਹਾਂ ਕਾਲਜ ਚੋਂ ਪ੍ਰਭਜੋਤ ਕੌਰ ਦੂਜਾ ਸਥਾਨ ਅਤੇ ਹਰਜੋਤ ਕੌਰ ਬਗ਼ਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਅਤੇ ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਸਮੂਹ ਮਿਹਨਤੀ ਸਟਾਫ਼ ਸਿਰ ਜਾਂਦਾ ਹੈ | ਇਸ ਮੌਕੇ ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ, ਪਿ੍ੰਸੀਪਲ ਪ੍ਰੋਫੈਸਰ ਸੀਮਾ ਬਰਨਾਵਸ ਅਤੇ ਉਪ ਪਿ੍ੰਸੀਪਲ ਪ੍ਰੋ ਅਰਪਨ ਨੇ ਸਾਂਝੇ ਤੌਰ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਇਸ ਕਾਲਜ ਵਿੱਚ ਬੇਸਿਕ ਬੀ. ਐਸ. ਸੀ. ਨਰਸਿੰਗ ਅਤੇ ਜੀ. ਐਨ. ਐਮ ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ | ਇਸ ਸੰਸਥਾ ਵਿੱਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿੱਚ ਸੈਟਲ ਹੋ ਚੁੱਕੀਆਂ ਹਨ |
ਪਿਛਲੀ ਖ਼ਬਰ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ ਵਿਖੇ ਕਰਵਾਇਆ ਦਸਤਾਰ ਮੁਕਾਬਲਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਬਰੀ ਡਬਲ ਡਿਊਟੀ ਥੋਪ ਕੇ ਅਧਿਆਪਕਾਂ ਨੂੰ ਕੀਤਾ ਜਾ ਰਿਹੈ ਮਾਨਸਿਕ ਤੌਰ 'ਤੇ ਪ੍ਰੇਸ਼ਾਨ-ਜਗਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।