20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਖਿਡਾਰੀਆਂ ਵਲੋਂ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 27-05-2026
ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਦੇ ਵਿਦਿਆਰਥੀਆਂ ਨੇ ਵਿਕਟੋਰੀਆ ਪਬਲਿਕ ਸਕੂਲ ਵਲੋਂ ਕਰਵਾਈ ਐਲ. ਐਸ. ਐਸ.ਸੀ ਇੰਟਰ-ਸਕੂਲ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਇਹ ਮੁਕਾਬਲੇ ਵਿੱਚ ਲੁਧਿਆਣਾ ਸਹੋਦਯਾ ਸਕੂਲ ਕੰਪਲੈਕਸ ਨਾਲ ਸੰਬੰਧਿਤ ਵੱਖ-ਵੱਖ ਸਕੂਲਾਂ ਦੇ ਲਗਭਗ 129 ਵਿਦਿਆਰਥੀਆਂ ਨੇ ਭਾਗ ਲਿਆ | ਪੈਰਾਗੌਨ ਇੰਟਰਨੈਸ਼ਨਲ ਸਕੂਲ ਵਲੋਂ ਅੰਡਰ-14 ਸਾਲ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਜਿੱਤਣ ਦਾ ਮਾਣ ਹਾਸਿਲ ਕੀਤਾ | ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਵਰਗਾਂ ਵਿੱਚ ਆਪਣੀ ਸ਼ਾਨਦਾਰ ਮਾਰਸ਼ਲ ਆਰਟਸ ਕਲਾ ਅਤੇ ਜਜ਼ਬੇ ਨਾਲ ਸਭ ਨੂੰ ਪ੍ਰਭਾਵਿਤ ਕੀਤਾ | ਅੰਡਰ-14 ਬੋਇਜ਼ ਵਰਗ ਵਿੱਚ ਅੰਸ਼ੁਮਾਨ ਕਲਾਸ 8ਵੀਂ ਅਤੇ ਯੁਵਰਾਜ (ਕਲਾਸ 8ਵੀਂ) ਨੇ ਸੋਨੇ ਦੇ ਤਗਮੇ ਜਿੱਤੇ | ਹਰਮਨ ਕਲਾਸ 8ਵੀਂ ਅਤੇ ਰਣਬੀਰ ਕਲਾਸ 8ਵੀਂ ਨੇ ਚਾਂਦੀ ਦੇ ਤਗਮੇ ਹਾਸਿਲ ਕੀਤੇ, ਜਦਕਿ ਨਿਸ਼ਾਨ ਕਲਾਸ 7ਵੀਂ, ਜਲਾਤ ਕਲਾਸ 8ਵੀਂ ਅਤੇ ਰੇਹਾਨ ਕਲਾਸ 7ਵੀਂ ਨੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ | ਅੰਡਰ-14 ਸਾਲ ਅਤੇ ਅੰਡਰ-17 ਸਾਲ ਲੜਕੀਆਂ ਦੇ ਵਰਗ ਵਿੱਚ ਸੰਦੀਪ ਕੌਰ ਕਲਾਸ 8ਵੀਂ ਨੇ ਸੋਨੇ ਦਾ ਤਗਮਾ ਜਿੱਤਿਆ | ਵੇਲਿਕਾ ਸੂਦ ਕਲਾਸ 8ਵੀਂ ਅਤੇ ਜਸਨੂਰ ਕੌਰ ਕਲਾਸ 9ਵੀਂ ਨੇ ਚਾਂਦੀ ਦੇ ਤਗਮੇ ਹਾਸਿਲ ਕੀਤੇ, ਅਤੇ ਬਲਪ੍ਰੀਤ ਕੌਰ ਕਲਾਸ 9ਵੀਂ, ਅਰਸ਼ਵੀਨ ਕੌਰ ਕਲਾਸ 9ਵੀਂ ਅਤੇ ਗੁਰਸਿਮਰਨ ਕੌਰ ਕਲਾਸ 8ਵੀਂ ਨੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੋਫਤ ਅਤੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ |ਉਹਨਾਂ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਲਗਾਤਾਰ ਸਹਿਯੋਗ ਨੂੰ ਦਿੱਤਾ |
ਪਿਛਲੀ ਖ਼ਬਰ ਦਿੱਲੀ 'ਚ ਕਾਂਗਰਸ ਮਾਈਨਾਰਿਟੀ ਵਿੰਗ 'ਚ ਗੂੰਜੀ ਪੰਜਾਬ ਦੀ ਆਵਾਜ਼ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਲਈ ਕੱਲ੍ਹ ਤੋਂ ਸਰਕਾਰ ਖ਼ਿਲਾਫ਼ ਸ਼ੁਰੂ ਹੋਵੇਗੀ ਫ਼ੈਸਲਾਕੁਨ ਲੜਾਈ-ਜਸਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।