11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਤੰਬਾਕੂ ਵਿਰੋਧੀ ਦਿਵਸ 'ਤੇ ਸੈਂਟੀਨਲ ਸਕੂਲ ਸਮਰਾਲਾ 'ਚ ਜਾਗਰੂਕਤਾ ਰੈਲੀ ਤੇ ਭਾਸ਼ਨ ਮੁਕਾਬਲਾ ਕਰਵਾਇਆ

ਅਜੀਤ ਡੈਸਕ 30-05-2026
ਸਮਰਾਲਾ, 29 ਮਈ (ਪੱਤਰ ਪ੍ਰੇਰਕ)-ਵਿਸ਼ਵ ਐਂਟੀ ਤੰਬਾਕੂ ਦਿਵਸ ਦੇ ਮੌਕੇ 'ਤੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਨੂੰ ਤੰਬਾਕੂ ਅਤੇ ਸਿਗਰਟਨੋਸ਼ੀ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਉਣਾ ਸੀ | ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਵਿਚ ਤੀਸਰੀ ਜਮਾਤ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਨੇ ਤੰਬਾਕੂ ਦੇ ਸਰੀਰ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ, ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਅਤੇ ਸਮਾਜ 'ਤੇ ਇਸ ਦੇ ਨਾਕਾਰਤਮਕ ਅਸਰਾਂ ਬਾਰੇ ਆਪਣੇ ਵਿਚਾਰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ | ਬੱਚਿਆਂ ਨੇ ਆਪਣੇ ਭਾਸ਼ਣਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਸਿਹਤਮੰਦ ਅਤੇ ਨਸ਼ਾ-ਮੁਕਤ ਜੀਵਨ ਹੀ ਖ਼ੁਸ਼ਹਾਲ ਜੀਵਨ ਦੀ ਕੂੰਜੀ ਹੈ | ਜੱਜਾਂ ਵਲੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਵੀ ਕੀਤੀ ਗਈ | ਇਸ ਤੋਂ ਬਾਅਦ ਸਕੂਲ ਵਲੋਂ ਸੀਨੀਅਰ ਵਿਦਿਆਰਥੀਆਂ ਵਲੋਂ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿਚ ਨਸ਼ਿਆਂ ਵਿਰੁੱਧ ਪੋਸਟਰ ਫੜ ਕੇ ਨਸ਼ੇ ਤਿਆਗਣ ਦਾ ਸੁਨੇਹਾ ਦਿੱਤਾ | ਇਹ ਰੈਲੀ ਸਕੂਲ ਤੋਂ ਚਲ ਕੇ ਭਰਥਲਾ ਪਿੰਡ ਵਿਚ ਗਈ, ਜਿੱਥੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ | ਸਕੂਲ ਦੇ ਪਿ੍ੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਤੰਬਾਕੂ ਵਰਗੀਆਂ ਬੁਰੀਆਂ ਆਦਤਾਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਸਮਾਜ ਵਿਚ ਚੰਗਾ ਸੰਦੇਸ਼ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਅੰਤ ਵਿਚ ਵਿਦਿਆਰਥੀਆਂ, ਅਧਿਆਪਕਾਂ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਦੁਹਰਾਇਆ |
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਮੌਕੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਅਗਲੀ ਖ਼ਬਰ ਅਨਾਜ ਮੰਡੀ ਮਾਛੀਵਾੜਾ 'ਚ ਮੱਕੀ ਦੀ ਆਮਦ ਸ਼ੁਰੂ, 2031 ਰੁਪਏ ਪ੍ਰਤੀ ਕੁਇੰਟਲ ਵਿਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।