10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕੇਵਲ ਢਿੱਲੋਂ ਦੇ ਭਾਜਪਾ ਪੰਜਾਬ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਿਲੇਗੀ ਹੋਰ ਵੀ ਮਜ਼ਬੂਤੀ-ਹੀਰਾ

ਅਜੀਤ ਡੈਸਕ 30-05-2026
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਸੰਗਰੂਰ ਤੋਂ ਭਾਜਪਾ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਹਾਈਕਮਾਂਡ ਵਲੋਂ ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨਾਲ ਸੂਬੇ ਅੰਦਰ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਹ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਭਾਜਪਾ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸਾਫ਼ ਸੁਥਰੀ ਸ਼ਖ਼ਸੀਅਤ ਅਤੇ ਮਿਹਨਤੀ ਆਗੂ ਦੇ ਹੱਥ ਕਮਾਨ ਸੌਂਪਣਾ ਸ਼ਲਾਘਾਯੋਗ ਕਦਮ ਹੈ | ਪਾਰਟੀ ਦੇ ਇਸ ਫ਼ੈਸਲੇ ਨਾਲ ਸੂਬੇ ਅੰਦਰ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ | ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਜਿੱਤ ਦਰਜ ਕਰ ਕੇ ਸਾਫ਼ ਸੁਥਰੀ ਸਰਕਾਰ ਬਣਾਏਗੀ |
ਪਿਛਲੀ ਖ਼ਬਰ ਕਿੰਡਰ ਗਾਰਟਨ ਸਕੂਲ ਵਿਚ ਵਾਤਾਵਰਨ ਦਿਵਸ ਮਨਾਇਆ ਗਿਆ ਅਗਲੀ ਖ਼ਬਰ ਜਰਖੜ ਵਿਖੇ ਪ੍ਰਸਿੱਧ ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਵਿਸ਼ੇਸ਼ ਸਨਮਾਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।