26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਘੁਡਾਣੀ ਕਲਾਂ ਵਿਖੇ ਮੀਟਿੰਗ-2 ਜੂਨ ਨੂੰ ਡੀ. ਸੀ. ਦਫ਼ਤਰ ਅੱਗੇ ਲਗਾਇਆ ਜਾਵੇਗਾ ਧਰਨਾ, ਦਿੱਤੇ ਜਾਣਗੇ ਮੰਗ ਪੱਤਰ

ਅਜੀਤ ਡੈਸਕ 31-05-2026
ਰਾੜਾ ਸਾਹਿਬ, 30 ਮਈ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਬਲਾਕ ਸਕੱਤਰ ਜਸਬੀਰ ਸਿੰਘ ਅਸਕਰੀਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਧੀਨ 2 ਜੂਨ ਨੂੰ ਡੀ. ਸੀ. ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤੇ ਜਾਣ ਦੀ ਤਿਆਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਮੇਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਨੂੰ ਪੰਜਾਬ ਤੇ ਹਰਿਆਣੇ ਦੇ ਮੈਂਬਰ ਕੱਢਣ ਵਾਲਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਕਿਸਾਨਾਂ ਦੇ ਕਰਜ਼ਿਆਂ ਨੂੰ ਖ਼ਤਮ ਕੀਤਾ ਜਾਵੇ, ਬਿਜਲੀ ਬਿੱਲ 2025 ਤੇ ਬੀਜ ਬਿੱਲ ਰੱਦ ਕੀਤਾ ਜਾਵੇ, ਕਿਸਾਨਾਂ ਉੱਪਰ ਪਾਏ ਸਾਰੇ ਕੇਸ ਵਾਪਸ ਕੀਤੇ ਜਾਣ, ਹੜ੍ਹ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਫ਼ਸਲ ਬੀਮਾ ਬਣਾਇਆ ਜਾਵੇ, ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ, ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ 'ਤੇ ਐੱਮ. ਐੱਸ. ਪੀ. ਦੀ ਗਰੰਟੀ ਕੀਤੀ ਜਾਵੇ, ਸਿੱਖਿਆ ਦਾ ਨਿੱਜੀਕਰਨ ਬੰਦ ਕੀਤਾ ਜਾਵੇ | ਉਨ੍ਹਾਂ ਕਿਸਾਨਾਂ ਦੀਆਂ ਹੋਰ ਮੰਗਾਂ ਲਈ ਦਿੱਤੇ ਜਾ ਰਹੇ ਲੁਧਿਆਣਾ ਵਿਖੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ, ਬਲਵਿੰਦਰ ਸਿੰਘ ਅਜਨੌਦ, ਗੁਰਵਿੰਦਰ ਸਿੰਘ ਭੱਠਲ, ਦਲਜੀਤ ਸਿੰਘ ਬਿੱਟੂ, ਪਰਮਜੀਤ ਸਿੰਘ ਬਿਲਾਸਪੁਰ ਬਲਵੀਰ ਸਿੰਘ ਰੌਲ, ਸਰਬਜੀਤ ਸਿੰਘ, ਮਹਿੰਦਰ ਸਿੰਘ ਨਛੱਤਰ ਸਿੰਘ ਤੇ ਅੰਤਰਜੀਤ ਸਿੰਘ ਆਦਿ ਸਮੇਤ ਵੱਖ-ਵੱਖ ਕਿਸਾਨ ਸਨ |
ਪਿਛਲੀ ਖ਼ਬਰ ਸ਼ਹੀਦ ਸੁਖਚੈਨਦੀਪ ਸਿੰਘ ਸਕੂਲ ਘੁਡਾਣੀ ਕਲਾਂ ਵਿਖੇ ਮਾਪੇ–ਅਧਿਆਪਕ ਮਿਲਣੀ ਪ੍ਰੋਗਰਾਮ ਅਗਲੀ ਖ਼ਬਰ ਤਪੋਬਣ ਢੱਕੀ ਸਾਹਿਬ ਵਾਲੇ ਸੰਤਾਂ ਦੀ ਵਤਨ ਵਾਪਸੀ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।