26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸ਼ਹੀਦ ਸੁਖਚੈਨਦੀਪ ਸਿੰਘ ਸਕੂਲ ਘੁਡਾਣੀ ਕਲਾਂ ਵਿਖੇ ਮਾਪੇ–ਅਧਿਆਪਕ ਮਿਲਣੀ ਪ੍ਰੋਗਰਾਮ

ਅਜੀਤ ਡੈਸਕ 31-05-2026
ਰਾੜਾ ਸਾਹਿਬ, 30 ਮਈ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸਾ-ਨਿਰਦੇਸਾਂ ਅਨੁਸਾਰ ਪੰਜਾਬ ਸਿੱਖਿਆ ਕ੍ਰਾਂਤੀ ਵਰਕਸ਼ਾਪ ਦੇ ਅੰਤਰਗਤ ਸ਼ਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘੁਡਾਣੀ ਕਲ੍ਹਾਂ ਵਿਖੇ ਪਿੰ੍ਰਸੀਪਲ ਸੁਰਿੰਦਰ ਕੌਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਵਰਕਸ਼ਾਪ ਪ੍ਰੋਗਰਾਮ ਕਰਵਾਇਆ ਗਿਆ | ਪਿੰਡ ਘੁਡਾਣੀ ਕਲ੍ਹਾਂ ਦੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਅਤੇ ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਸਮੇਂ ਸਕੂਲ ਵਿਚ ਪੜ੍ਹਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਸਕੂਲ ਵਿਖੇ ਪਹੰੁਚ ਕੇ ਅਧਿਆਪਕਾਂ ਨਾਲ ਮਿਲਣੀ ਕੀਤੀ ਅਤੇ ਬੱਚਿਆਂ ਦੀ ਪੜਾਈ ਸੰਬੰਧੀ ਗੱਲਬਾਤ ਕੀਤੀ ਗਈ ਕਿ ਉਨ੍ਹਾਂ ਦਾ ਬੱਚਾ ਕਿਵੇਂ ਪੜ੍ਹ ਰਿਹਾ ਹੈ ਅਤੇ ਗਰਮੀਆਂ ਦੀ ਛੁੱਟੀਆਂ ਦੌਰਾਨ ਬੱਚੇ ਦੀ ਪੜਾਈ ਨੂੰ ਜਾਰੀ ਰੱਖਣ ਲਈ ਕੀ ਸੌਖਾ ਤਰੀਕਾ ਅਪਣਾਇਆ ਜਾਵੇ | ਇਸ ਸਮੇਂ ਅਧਿਆਪਕਾਂ ਨਾਲ ਮਾਪਿਆਂ ਨੇ ਬੱਚਿਆਂ ਦੇ ਭਵਿੱਖ ਸੰਬੰਧੀ ਵਿਚਾਰਾਂ ਵੀ ਕੀਤੀਆਂ | ਇਸ ਮੌਕੇ ਕੁਲਵਿੰਦਰ ਸਿੰਘ, ਇਕਬਾਲ ਸਿੰਘ ਘੁਡਾਣੀ ਖ਼ੁਰਦ, ਕੁਲਜਿੰਦਰ ਸਿੰਘ, ਸੁਖਬੀਰ ਕੌਰ, ਕੰਵਲਜੀਤ ਕੌਰ, ਸੁਖਵਿੰਦਰ ਸਿੰਘ, ਨਵਦੀਪ ਸਿੰਘ, ਕੁਲਵੀਰ ਸਿੰਘ, ਗੁਰਪ੍ਰੀਤ ਕੌਰ, ਰਾਮਚੰਦਰ, ਮਨਦੀਪ ਕੌਰ, ਸੰਦੀਪ ਕੌਰ, ਊਸ਼ਾ ਰਾਣੀ, ਅਮਨ ਕੌਰ, ਰਣਇੰਦਰ ਕੌਰ, ਨਪਿੰਦਰ ਕੌਰ ਆਦਿ ਤੋਂ ਇਲਾਵਾ ਸਕੂਲੀ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਸਨ |
ਪਿਛਲੀ ਖ਼ਬਰ ਬੀ. ਕੇ. ਯੂ. (ਲੱਖੋਵਾਲ) 2 ਜੂਨ ਨੂੰ ਵਧ ਚੜ੍ਹ ਕੇ ਲੁਧਿਆਣਾ ਪੁੱਜੇਗੀ-ਜ਼ਿਲ੍ਹਾ ਪ੍ਰਧਾਨ ਢੀਂਡਸਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਘੁਡਾਣੀ ਕਲਾਂ ਵਿਖੇ ਮੀਟਿੰਗ-2 ਜੂਨ ਨੂੰ ਡੀ. ਸੀ. ਦਫ਼ਤਰ ਅੱਗੇ ਲਗਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।