27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡਾ. ਰਣਜੀਤ ਨੇ ਬਜ਼ੁਰਗ ਮਹਿਲਾ ਦੇ ਦੋਵਾਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕੀਤੀ <br/>

ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਵਿਖੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਲੁਧਿਆਣਾ ਨਿਵਾਸੀ 75 ਸਾਲਾਂ ਮਹਿਲਾ ਨੀਲਮ ਮੱਕੜ ਦੇ ਨਾਲ ਡਾ. ਰਣਜੀਤ ਸਿੰਘ | ਅਜੀਤ ਤਸਵੀਰ <br/> 31-05-2026
ਲੁਧਿਆਣਾ, 30 ਮਈ (ਡਾ. ਤਰਲੋਚਨ ਸਿੰਘ)-ਉੱਤਰੀ ਭਾਰਤ ਦੇ ਪ੍ਰਸਿੱਧ ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ 75 ਸਾਲਾ ਮਹਿਲਾ ਦੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ | ਡਾ. ਰਣਜੀਤ ਨੇ ਦੱਸਿਆ ਕਿ ਉਕਤ ਮਹਿਲਾ ਪਿਛਲੇ ਲੰਮੇ ਸਮੇਂ ਤੋਂ ਦਿਲ ਦੀ ਬਿਮਾਰੀ ਤੇ ਸ਼ੂਗਰ ਦੀ ਬਿਮਾਰੀ ਨਾਲ ਪੀੜਤ ਸੀ | ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਮਹਿਲਾ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਈ ਤਾਂ ਉਸ ਦੀ ਮੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਵੇਂ ਗੋਡੇ ਬਿਨਾਂ ਕਿਸੇ ਤਕਲੀਫ ਤੋਂ ਬਦਲ ਦਿੱਤੇ ਜਾਣਗੇ | ਉਕਤ ਬਜ਼ੁਰਗ ਮਹਿਲਾ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 75 ਸਾਲਾ ਲੁਧਿਆਣਾ ਨਿਵਾਸੀ ਮਹਿਲਾ ਨੀਲਮ ਮੱਕੜ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਦਿੱਤੇ ਗਏ | ਉਕਤ ਮਹਿਲਾ ਨੂੰ ਇਕ ਦਿਨ ਹਸਪਤਾਲ ਰੱਖਣ ਉਪਰੰਤ ਛੁੱਟੀ ਦੇ ਦਿੱਤੀ ਗਈ | ਹੁਣ ਉਕਤ ਮਹਿਲਾ ਆਮ ਵਾਂਗ ਤੁਰ ਫਿਰ ਸਕਦੀ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬੜੇ ਆਰਾਮ ਨਾਲ ਕਰ ਰਹੀ ਹੈ | ਡਾ. ਰਣਜੀਤ ਨੇ ਦੱਸਿਆ ਕਿ ਉਕਤ ਮਹਿਲਾ ਨੀਲਮ ਮੱਕੜ ਸਰਜਰੀ ਕਰਵਾਉਣ ਤੋਂ ਬਾਅਦ ਚੌਂਕੜੀ ਮਾਰ ਕੇ ਬੈਠ ਵੀ ਸਕਦੀ ਹੈ | ਸਰਜਰੀ ਕਰਵਾਉਣ ਤੋਂ ਬਾਅਦ ਉਕਤ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਨੇ ਧਾਂਦਲੀ ਕਰ ਕੇ ਲੋਕਤੰਤਰ ਦਾ ਕਤਲ ਕੀਤਾ-ਗੁਰਕੀਰਤ ਕੋਟਲੀ ਅਗਲੀ ਖ਼ਬਰ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀ ਅਤੇ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।