27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਆਮ ਆਦਮੀ ਦੀ ਜਿੱਤ ਦੀ ਖ਼ੁਸ਼ੀ 'ਚ ਜ਼ਿਲ੍ਹਾ ਪ੍ਰਧਾਨ ਕੂਹਲੀ ਨੇ ਲੱਡੂ ਵੰਡੇ

ਅਜੀਤ ਡੈਸਕ 31-05-2026
ਪਾਇਲ, 30 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਪਾਇਲ, ਖੰਨਾ, ਸਮਰਾਲਾ ਵਿਚ ਵੱਡੀ ਜਿੱਤ ਦਰਜ ਕਰਨ ਤੇ ਆਮ ਆਦਮੀ ਪਾਰਟੀ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ 'ਚ ਤਹਿਸੀਲ ਕੰਪਲੈਕਸ ਪਾਇਲ ਵਿਖੇ ਲੱਡੂ ਵੰਡੇ ਗਏ ਅਤੇ ਵਕੀਲਾਂ ਵਲੋਂ ਜ਼ਿਲ੍ਹਾ ਪ੍ਰਧਾਨ ਕੂਹਲੀ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਸਮੇਂ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਗਿਆ ਹੈ ਅਤੇ ਆਮ ਲੋਕਾਂ ਲਈ ਵੱਡੀ ਪੱਧਰ 'ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆ ਗਈਆ ਹਨ | ਜਿਸ ਕਰ ਕੇ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਕੰਮਾਂ 'ਤੇ ਮੋਹਰ ਲਗਾ ਕੇ ਪਾਇਲ, ਖੰਨਾ, ਸਮਰਾਲਾ ਅਤੇ ਹੋਰ ਸ਼ਹਿਰਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵੱਡੀ ਪੱਧਰ 'ਤੇ ਫ਼ਤਵਾ ਦਿੱਤਾ ਹੈ ਅਤੇ ਇਸੇ ਤਰ੍ਹਾਂ ਪੰਜਾਬ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਐਡਵੋਕੇਟ ਯਾਦਵਿੰਦਰ ਸਿੰਘ ਸਿੱਧੂ, ਐਡਵੋਕੇਟ ਦਰਸਨ ਸਿੰਘ ਸੰਧੂ, ਐਡਵੋਕੇਟ ਰਣਪ੍ਰੀਤ ਸਿੰਘ ਟਿਵਾਣਾ, ਐਡਵੋਕੇਟ ਮਨਦੀਪ ਸਿੰਘ ਖੱਟੜਾ, ਐਡਵੋਕੇਟ ਸਚਨਦੀਪ ਸਿੰਘ, ਐਡਵੋਕੇਟ ਗੁਰਮੁਖ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਜੱਖੂ, ਸਤਵੀਰ ਸਿੰਘ ਚੱਕਮਾਫੀ, ਸਰੂਪ ਸਿੰਘ ਪਾਇਲ, ਹਰਜੋਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਏ. ਮਾਮਲੇ ਨੂੰ ਪੇਅ ਪੈਰਟੀ ਨਾਲ ਜੋੜਨਾ ਮੁਲਾਜ਼ਮਾਂ ਨਾਲ ਬੇਇਨਸਾਫ਼ੀ- ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਲੋਂ ਬਲ਼ੂ ਐਂਡ ਯੈਲੋ ਦਿਵਸ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।