27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਿੱਖਿਆ ਦਾ ਮਹਾਂ ਜਸ਼ਨ ਸਕੀਮ ਤਹਿਤ ਜਰਖੜ ਸਕੂਲ ਦੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 31-05-2026
ਡੇਹਲੋਂ, 30 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਦੀ ਸਕੀਮ ਸਿੱਖਿਆ ਦੇ ਮਹਾਂ ਜਸ਼ਨ ਤਹਿਤ ਅੱਜ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਰਖੜ ਦੇ ਅੱਵਲ ਵਿਦਿਆਰਥੀਆਂ ਅਤੇ ਸਾਰੇ ਅਧਿਆਪਕਾ ਨੂੰ ਸਰਟੀਫਿਕੇਟ ਅਤੇ ਹੋਰ ਮਾਣ ਸਤਿਕਾਰ ਦੇ ਕੇ ਸਨਮਾਨਿਤ ਕੀਤਾ ਅਤੇ ਸਿੱਖਿਆ ਦੀਆਂ ਅਗਾਂਹਵਧੂ ਨੀਤੀਆਂ ਬਾਰੇ ਜਾਗਰੂਕ ਕੀਤਾ | ਇਸ ਮੌਕੇ ਉੱਘੇ ਖੇਡ ਪ੍ਰਮੋਟਰ ਅਤੇ ਸਿੱਖਿਆ ਕ੍ਰਾਂਤੀ ਦੇ ਮੈਂਬਰ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਪ੍ਰਤੀ ਉਸਾਰੂ ਨੀਤੀਆਂ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ | ਪੰਜਾਬ ਸਰਕਾਰ ਦੇ ਇਸ ਉਸਾਰੂ ਪੱਖ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿਚ ਪੂਰੇ ਭਾਰਤ ਵਿਚ ਮੋਹਰੀ ਸੂਬਾ ਬਣ ਗਿਆ ਹੈ | ਉਨ੍ਹਾਂ ਨੇ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਪ੍ਰਤੀ ਵੀ ਪ੍ਰੇਰਿਤ ਕੀਤਾ | ਇਸ ਮੌਕੇ ਜਗਰੂਪ ਸਿੰਘ ਜਰਖੜ ਨੇ ਸਕੂਲ ਦੇ ਅੱਵਲ ਵਿਦਿਆਰਥੀ ਰਾਜਦੀਪ ਸਿੰਘ ਰੋਆਇਲ ਅਤੇ ਕੁੜੀਆਂ ਦੇ ਖੇਤਰ ਵਿਚ ਅੱਵਲ ਵਿਦਿਆਰਥਣ ਸਲੋਨੀ ਨੂੰ ਜਰਖੜ ਹਾਕੀ ਅਕੈਡਮੀ ਵਲੋਂ ਇੱਕ-ਇੱਕ ਸਾਈਕਲ ਦੇਣ ਦਾ ਐਲਾਨ ਕੀਤਾ | ਇਸ ਮੌਕੇ ਰਜਨੀ ਸ਼ਰਮਾ ਬਲਾਕ ਰਿਸੋਰਸਿਸ ਕੋਆਰਡੀਨੇਟਰ ਅਤੇ ਪਿ੍ੰਸੀਪਲ ਹਰਦੇਵ ਸਿੰਘ ਨੇ ਬੱਚਿਆਂ ਨੂੰ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ | ਇਸ ਮੌਕੇ ਲੈਕਚਰਾਰ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ | ਇਸ ਮੌਕੇ ਲੈਕਚਰਾਰ ਪਰਮਜੀਤ ਕੌਰ, ਕਮਲਜੀਤ ਕੌਰ, ਬਲਜਿੰਦਰ ਪਾਲ, ਕੁਲਵਿੰਦਰ ਕੌਰ, ਹਿਤਕਾ ਵਰਮਾ, ਨੀਰਜ ਵਰਮਾ, ਸਮਨਦੀਪ ਕੌਰ, ਮਨਪ੍ਰੀਤ ਕੌਰ, ਵਿਸ਼ਵਜੀਤ ਕੌਰ, ਸੁਖਦੀਪ ਸਿੰਘ, ਸੁਖਪ੍ਰੀਤ ਸਿੰਘ, ਅਮਨਦੀਪ ਕੌਰ ਸਮੇਤ ਬੱਚਿਆਂ ਦੇ ਮਾਪੇ ਸਕੂਲ ਦਾ ਸਟਾਫ਼ ਐੱਸ. ਐੱਮ. ਸੀ. ਮੈਂਬਰ ਅਤੇ ਸਕੂਲੀ ਬੱਚੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਲਹਿਲ ਵਿਖੇ ਬੋਰਡ ਪ੍ਰੀਖਿਆਵਾਂ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਨੇ ਧਾਂਦਲੀ ਕਰ ਕੇ ਲੋਕਤੰਤਰ ਦਾ ਕਤਲ ਕੀਤਾ-ਗੁਰਕੀਰਤ ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।