05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਪਾਰੀਆਂ ਦੀ ਮੰਗ ਅਨੁਸਾਰ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਦਿੱਤੇ ਟ੍ਰੈਫ਼ਿਕ ਸੁਧਾਰ ਦੇ ਹੁਕਮ

ਅਜੀਤ ਡੈਸਕ 03-06-2026
ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਵਪਾਰਕ ਸੰਗਠਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਟ੍ਰੈਫ਼ਿਕ ਜਾਮ ਅਤੇ ਸਰਵਿਸ ਲੇਨਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਦੇ ਮੁੱਦੇ ਦੇ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਨਗਰ ਕੌਂਸਲ ਦੀਆਂ ਟੀਮਾਂ ਮੈਦਾਨ ਵਿੱਚ ਉਤਾਰ ਦਿੱਤੀਆਂ | ਕੁੱਝ ਹੀ ਸਮੇਂ ਵਿੱਚ ਸ਼ਹਿਰ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕੇ ਵਿੱਚ ਕਾਰਵਾਈ ਕਰਦਿਆਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ | ਮੀਟਿੰਗ ਦੌਰਾਨ ਵਪਾਰੀਆਂ ਨੇ ਐੱਸ. ਐੱਸ. ਪੀ ਨੂੰ ਦੱਸਿਆ ਸੀ ਕਿ ਸਰਵਿਸ ਲੇਨਾਂ 'ਤੇ ਕੀਤੇ ਗਏ ਕਬਜ਼ੇ, ਸੜਕਾਂ 'ਤੇ ਖੜ੍ਹੀਆਂ ਰੇਹੜੀਆਂ ਅਤੇ ਬੇਤਰਤੀਬ ਪਾਰਕਿੰਗ ਕਾਰਨ ਲੋਕਾਂ ਨੂੰ ਹਰ ਰੋਜ਼ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਵਾਰ ਐਮਰਜੈਂਸੀ ਵਾਹਨ ਵੀ ਜਾਮ ਵਿੱਚ ਫਸ ਜਾਂਦੇ ਹਨ, ਜਿਸ ਨਾਲ ਗੰਭੀਰ ਹਾਲਾਤ ਪੈਦਾ ਹੋ ਸਕਦੇ ਹਨ | ਵਪਾਰੀਆਂ ਦੀ ਗੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਟਰੈਫ਼ਿਕ ਸੁਧਾਰ ਲਈ ਨਿਰਦੇਸ਼ ਜਾਰੀ ਕਰ ਦਿੱਤੇ | ਉਨ੍ਹਾਂ ਦੇ ਹੁਕਮਾਂ 'ਤੇ ਡੀਐੱਸਪੀ ਟਰੈਫਿਕ ਕਰਮਵੀਰ ਤੂਰ ਅਤੇ ਟਰੈਫ਼ਿਕ ਇੰਚਾਰਜ ਕੁਲਜੀਤ ਸਿੰਘ ਨੇ ਨਗਰ ਕੌਂਸਲ ਦੀ ਟੀਮ ਨਾਲ ਸਾਂਝੀ ਮੁਹਿੰਮ ਚਲਾਈ | ਟੀਮ ਨੇ ਡਾਕਘਰ ਤੋਂ ਲੈ ਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਤੱਕ ਸਰਵਿਸ ਲੇਨਾਂ ਅਤੇ ਸੜਕ ਕਿਨਾਰਿਆਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ | ਇਸ ਦੌਰਾਨ ਕਈ ਰੇਹੜੀਆਂ ਨੂੰ ਵੀ ਉੱਥੋਂ ਹਟਾਇਆ ਗਿਆ, ਜਿਨ੍ਹਾਂ ਕਾਰਨ ਟਰੈਫ਼ਿਕ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ | ਕਾਰਵਾਈ ਦੌਰਾਨ ਕਈ ਲੋਕਾਂ ਨੂੰ ਮੌਕੇ 'ਤੇ ਹੀ ਚੇਤਾਵਨੀ ਦਿੱਤੀ ਗਈ ਕਿ ਉਹ ਭਵਿੱਖ ਵਿੱਚ ਸੜਕਾਂ ਅਤੇ ਸਰਵਿਸ ਲੇਨਾਂ 'ਤੇ ਕਬਜ਼ੇ ਨਾ ਕਰਨ | ਡੀ. ਐੱਸ. ਪੀ ਕਰਮਵੀਰ ਤੂਰ ਨੇ ਕਿਹਾ ਕਿ ਸ਼ਹਿਰ ਵਿੱਚ ਟਰੈਫ਼ਿਕ ਨੂੰ ਸੁਚਾਰੂ ਬਣਾਉਣਾ ਪੁਲਿਸ ਦੀ ਪਹਿਲ ਹੈ | ਜੇਕਰ ਕੋਈ ਵੀ ਵਿਅਕਤੀ ਜਾਂ ਵਪਾਰੀ ਟਰੈਫ਼ਿਕ ਵਿੱਚ ਵਿਘਨ ਪਾਉਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੀ.ਐੱਚ.ਸੀ. ਸੁਧਾਰ ਵਿਖੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬੂਥ ਪੱਧਰ ਤੱਕ ਭਰਵਾਂ ਹੁੰਗਾਰਾ ਮਿਲ ਰਿਹੈ-ਸਿਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।