05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਨਾਲ ਸਾਰੇ ਵਰਕਰਾਂ ਦਾ ਮਨੋਬਲ ਵਧਿਆ-ਸੁਖਵੰਤ ਟਿੱਲੂ

ਅਜੀਤ ਡੈਸਕ 03-06-2026
ਮਲੌਦ, 2 ਜੂਨ (ਸਹਾਰਨ ਮਾਜਰਾ)-ਭਾਜਪਾ ਦੇ ਸੀਨੀਅਰ ਨੇਤਾ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਟਿੱਲੂ (ਸਾਬਕਾ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਮਲੌਦ) ਨੇ ਉੱਘੇ ਉਦਯੋਗਪਤੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਬੇਹੱਦ ਸ਼ਰੀਫ਼, ਇਮਾਨਦਾਰ ਅਤੇ ਮਿਹਨਤੀ ਆਗੂ ਹਨ ਜਿਨ੍ਹਾਂ ਦੀ ਅਗਵਾਈ ਹੇਠ ਭਾਜਪਾ ਮਜ਼ਬੂਤੀ ਨਾਲ ਅੱਗੇ ਵਧੇਗੀ | ਸੁਖਵੰਤ ਟਿੱਲੂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੇ ਸਮੇਂ ਦੀਆਂ ਸਰਕਾਰਾਂ ਨਾਲ ਮੱਥਾ ਲਗਾ ਕੇ ਮੂੰਹ ਤੋਲਵੇਂ ਜੁਆਬ ਦਿੱਤੇ ਜਾਂਦੇ ਰਹੇ ਅਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਇਸੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਬਹੁਤ ਵੱਡਾ ਮਾਣ ਸਨਮਾਨ ਦੇ ਕੇ ਪੰਜਾਬ ਦੀ ਕਮਾਂਡ ਸੰਭਾਲੀ ਹੈ ਤਾਂ ਕਿ 2027 ਵਿਚ ਚੋਣਾਂ ਜਿੱਤ ਕੇ ਪੰਜਾਬ ਨੂੰ ਮੁੜ ਲੀਹਾਂ ਤੇ ਲਿਜਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਵਰਕਰਾਂ ਦਾ ਮਾਣ ਸਨਮਾਨ ਵਧਿਆ ਹੈ | ਚੇਅਰਮੈਨ ਟਿੱਲੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਮੰਤਰੀ ਮੁੰਡੀਆਂ ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਸੀ.ਐੱਚ.ਸੀ. ਸੁਧਾਰ ਵਿਖੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।