05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ 'ਚ ਭਾਜਪਾ ਹੋਰ ਮਜ਼ਬੂਤ ਹੋਵੇਗੀ- ਸੰਗੋਵਾਲ/ਮੀਲੂ

ਅਜੀਤ ਡੈਸਕ 03-06-2026
ਸਾਹਨੇਵਾਲ, 2 ਜੂਨ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮਿੰਦਰ ਸਿੰਘ ਸੰਗੋਵਾਲ ਅਤੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਪਹੰੁਚ ਕੇ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦੇਣ ਉਪਰੰਤ ਕੇਵਲ ਸਿੰਘ ਢਿੱਲੋਂ ਨੂੰ ਗੁਲਦਸਤਾ ਭੇਟ ਕੀਤਾ | ਸੰਗੋਵਾਲ ਅਤੇ ਮੀਲੂ ਨੇ ਕਿਹਾ ਕਿ ਪੰਜਾਬ ਅੰਦਰ ਚੰਗੀ ਪਕੜ ਰੱਖਣ ਵਾਲੇ ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ ਤੇ ਇਸ ਨਾਲ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੂੰ ਅੱਗੇ ਲਿਆਉਣ ਨਾਲ 2027 ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਭਾਜਪਾ ਪੰਜਾਬ 'ਚ 2027 'ਚ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਸੂਬੇ 'ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਭਾਜਪਾ ਦਾ ਪਹਿਲਾ ਨਿਸ਼ਾਨਾ ਪੰਜਾਬ ਨੂੰ ਕਰਜ਼ਾ ਮੁਕਤ ਕਰਨਾ ਅਤੇ ਹਰੇਕ ਵਰਗ ਨੂੰ ਆਰਥਿਕ ਖ਼ੁਸ਼ਹਾਲੀ ਦੇ ਮੌਕੇ ਪੈਦਾ ਕਰਨਾ ਹੋਵੇਗਾ | ਇਸ ਮੌਕੇ ਗੁਰਚਰਨ ਸਿੰਘ ਰਾਜਪੂਤ, ਹਰੀ ਸਿੰਘ, ਵਿਨੇ ਕੁਮਾਰ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱ... ਅਗਲੀ ਖ਼ਬਰ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਮੰਤਰੀ ਮੁੰਡੀਆਂ ਨੂੰ ਮੰਗ-ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।