05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੱਲ੍ਹ ਦੇ ਡਾਇਰੈਕਟਰ ਦਫ਼ਤਰ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਵਾਂਗੇ-ਸਮਰਾ, ਮਾਨੂੰਪੁਰ

ਅਜੀਤ ਡੈਸਕ 03-06-2026
ਡੇਹਲੋਂ, 2 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸਿਹਤ ਵਿਭਾਗ ਪੰਜਾਬ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵਜੋਂ ਸੂਬਾ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਜਿਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਕੁਲਪ੍ਰੀਤ ਸਿੰਘ ਸਮਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਸਿੰਘ ਮਾਨੂੰਪੁਰ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐਫ. ਟੀ. ਏ, ਡਾਈਟ ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਜਰਨਾਲਾਈਜ ਕਰਕੇ ਤਨਖ਼ਾਹ ਸਕੇਲ ਸੋਧਣ ਸੰਬੰਧੀ ਸਮੇਤ ਕਈ ਮੰਗਾਂ ਦੇ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓ. ਐਸ. ਡੀ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ-ਵਾਰ ਇਨ੍ਹਾਂ ਮੰਗਾਂ 'ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਮੰਦਭਾਗੀ ਹੈ | ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ਦੇ ਵਿੱਚ ਹੈ ਤੇ ਜਿਸ ਦੇ ਤਹਿਤ ਜ਼ਿਲ੍ਹਾ ਹੈਡਕੁਆਰਟਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਹਨ ਅਤੇ ਇਸ ਦੇ ਨਾਲ ਹੀ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਦੋਵਾਂ ਆਗੂਆਂ ਕਿਹਾ ਕਿ ਇਸ ਧਰਨੇ ਸੰਬੰਧੀ ਸਾਥੀਆਂ ਦੀ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਨਾਲ ਲਾਮਬੰਦੀ ਕੀਤੀ ਜਾ ਚੁੱਕੀ ਹੈ ਅਤੇ ਵੱਡੀ ਗਿਣਤੀ 'ਚ ਸਾਥੀ ਧਰਨੇ ਵਿੱਚ ਭਾਗ ਲੈਣਗੇ |
ਪਿਛਲੀ ਖ਼ਬਰ ਸਮਰਾਲਾ ਕੌਂਸਲ ਚੋਣਾਂ 'ਚ ਭਾਜਪਾ ਨੇ ਵਿਗਾੜੀ ਕਾਂਗਰਸ ਦੀ ਖੇਡ, 5 ਵਾਰਡਾਂ 'ਚ ਨਤੀਜੇ ਕਾਂਗਰਸ ਵਿਰੁੱਧ ਗਏ ਅਗਲੀ ਖ਼ਬਰ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ, ਨਵੇਂ ਰਾਸ਼ਨ ਕਾਰਡ ਵੀ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।