05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 19-06-2026

ਡੇਹਲੋਂ, 18 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਡੇਹਲੋਂ ਵਿਖੇ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਪੁਰਬ ਸਮਰਪਿਤ ਸਮਾਗਮ ਕਰਵਾਇਆ ਗਿਆ ਅਤੇ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਛੋਲੇ ਕੁਲਚਿਆਂ ਦੇ ਲੰਗਰ ਲਗਾਏ ਗਏ। ਇਸ ਸੰਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਾ ਭਾਈ ਗੁਰਵਿੰਦਰ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ, ਨਵਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਸਮਾਗਮ ਦੌਰਾਨ ਭਾਈ ਜਗਦੀਸ਼ ਸਿੰਘ ਤਿਹਾੜਾ ਦੇ ਢਾਡੀ ਜਥੇ ਵਾਰਾਂ ਰਾਹੀਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਸਾਹਿਬ ਜੀ ਨੇ ਮਨੁੱਖਤਾ ਦੀ ਭਲਾਈ ਲਈ ਆਪਣਾ ਬਲੀਦਾਨ ਦਿੱਤਾ। ਅੰਤ ਵਿਚ ਮੈਨੇਜਰ ਜਸਵਿੰਦਰ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਲੜ ਲੱਗਣ ਲਈ ਪ੍ਰੇਰਿਆ। ਗੁਰਦੁਆਰਾ ਸਾਹਿਬ ਦੇ ਗੇਟ ਅੱਗੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲੇ ਕੁਲਚੇ ਦਾ ਲੰਗਰ ਵੀ ਲਾਇਆ ਗਿਆ। ਇਸ ਸਮੇਂ ਗੁਰਦੁਆਰਾ ਕਮੇਟੀ ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ ਮੈਂਬਰ, ਸੈਕਟਰੀ ਜਗਦੀਪ ਸਿੰਘ, ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਰਘਵੀਰ ਸਿੰਘ, ਹਰਵਿੰਦਰ ਸਿੰਘ, ਧੀਰਜ ਸਿੰਘ, ਸੁਖਦੇਵ ਸਿੰਘ, ਗੁਰਸੇਵਕ ਸਿੰਘ, ਜੋਤਇੰਦਰ ਸਿੰਘ, ਇਸ਼ਮੀਤ ਸਿੰਘ, ਨਿਸ਼ਾਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਸੇਵਾ ਨਿਭਾਈ ਗਈ।

ਪਿਛਲੀ ਖ਼ਬਰ ਭਾਰੀ ਮੀਂਹ ਅਤੇ ਹਨੇਰੀ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।