04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ

ਅਜੀਤ ਡੈਸਕ 19-06-2026

ਬੀਜਾ, 18 ਜੂਨ (ਅਵਤਾਰ ਸਿੰਘ ਜੰਟੀ ਮਾਨ)- ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ ਹੋਈ ਹੈ। ਇਸ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸੰਗਤਾਂ ਵਾਸਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਹਨ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਜਾਰੀ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਹੈ। ਇਸ ਸਮਾਗਮ ਨੂੰ ਸੰਬੋਧਨ ਕਰਨ ਲਈ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਹਲਕਾ ਸਮਰਾਲਾ ਦੇ ਅਬਜ਼ਰਵਰ ਨਵਤੇਜ ਸਿੰਘ ਖੱਟੜਾ ਆਦਿ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਧਰਮ ਦੀ ਰੱਖਿਆ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਮੈਨੇਜਰ ਇਕਬਾਲ ਸਿੰਘ ਝਬਾਲ, ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ, ਪ੍ਰਚਾਰਕ ਪਰਮਜੀਤ ਸਿੰਘ ਗੁਰਦਾਸਪੁਰੀ, ਅੰਮ੍ਰਿਤਪਾਲ ਸਿੰਘ, ਦਲਭੰਜਨ ਸਿੰਘ, ਹਰਿੰਦਰ ਸਿੰਘ ਹੈਰੀ, ਗੁਰਵੀਰ ਸਿੰਘ ਜੱਲ੍ਹਾ, ਕੁਲਦੀਪ ਸਿੰਘ, ਰਣਜੀਤ ਸਿੰਘ ਪਾਇਲ, ਜਸਮੇਲ ਸਿੰਘ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਨੇਤਰ ਸਿੰਘ, ਹਰਬੰਸ ਸਿੰਘ ਚੀਮਾ, ਅਜੀਤ ਸਿੰਘ, ਰਾਜਵਿੰਦਰ ਸਿੰਘ ਰਾਜੂ, ਗਗਨਦੀਪ ਸਿੰਘ ਮਾਂਗਟ, ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ਤਹਿਤ ਡੇਹਲੋਂ, ਜੜਤੌਲੀ ਵਿਖੇ ਭਰਵੇਂ ਇਕੱਠਾਂ ਦੌਰਾਨ ਨੀਂਹ ਪੱਥਰ ਸਮਾਗਮ ਅਗਲੀ ਖ਼ਬਰ ਕੀ ਪੰਜਾਬ ਕਾਂਗਰਸ ਨੇ ਚੰਡੀਗੜ੍ਹ ’ਤੇ ਪੰਜਾਬ ਦਾ ਦਾਅਵਾ ਛੱਡ ਦਿੱਤਾ ਹੈ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।