14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੰਥਕ ਅਕਾਲੀ ਲਹਿਰ ਹਲਕਾ ਪਾਇਲ ਵਲੋਂ 11 ਮੈਂਬਰੀ ਸਲਾਹਕਾਰ ਕੌਂਸਲ ਦਾ ਗਠਨ

ਅਜੀਤ ਡੈਸਕ 21-06-2026
ਮਲੌਦ, 20 ਜੂਨ (ਨਿਜ਼ਾਮਪੁਰ)-ਪੰਥਕ ਅਕਾਲੀ ਲਹਿਰ ਹਲਕਾ ਪਾਇਲ ਦੇ ਮੁਖੀ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਆਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹਲਕਾ ਪਾਇਲ ਦੇ ਸਾਰੇ ਪਿੰਡਾਂ ਵਿੱਚ ਸਮਾਜਿਕ ਅਤੇ ਧਾਰਮਿਕ ਸਰਗਰਮੀਆਂ ਅੱਗੇ ਵਧਾਉਣ ਲਈ ਜਥੇਬੰਦੀ ਦੀ 11 ਮੈਂਬਰੀ ਸਲਾਹਕਾਰ ਕੌਂਸਲ ਦਾ ਗਠਨ ਕੀਤਾ ਗਿਆ ਹੈ। ਪੰਥਕ ਅਕਾਲੀ ਲਹਿਰ ਨੇ ਦਾਅਵਾ ਕੀਤਾ ਕਿ ਹਲਕਾ ਪਾਇਲ ਅੰਦਰ ਪੰਥਕ ਅਕਾਲੀ ਲਹਿਰ ਦੀਆਂ ਸਰਗਰਮੀਆਂ ਨਿਰੰਤਰ ਜਾਰੀ ਹਨ ਅਤੇ ਜਾਰੀ ਰਹਿਣਗੀਆਂ। ਪੰਥਕ ਅਕਾਲੀ ਲਹਿਰ ਹਲਕਾ ਪਾਇਲ ਦੀ ਸਲਾਹਕਾਰ ਕੌਂਸਲ ਵਿੱਚ ਸ਼ਾਮਿਲ ਕੀਤੇ ਜਾਣ ਵਾਲੇ ਮੈਂਬਰਾਂ ਵਿੱਚ ਮਲਕੀਤ ਸਿੰਘ ਗੋਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਪਾਇਲ, ਸਮਾਜ ਸੇਵੀ ਅਵਤਾਰ ਸਿੰਘ ਜਰਗੜੀ, ਜਥੇ: ਨਾਜਰ ਸਿੰਘ ਲਸਾੜਾ, ਸਾਬਕਾ ਸਰਪੰਚ ਕੁਲਦੀਪ ਸਿੰਘ ਬਰਮਾਲੀਪੁਰ,ਜਥੇ: ਰਣਵੀਰ ਸਿੰਘ ਰੋੜੀਆਂ ਮੀਤ ਪ੍ਰਧਾਨ ਸਹਿਕਾਰੀ ਸਭਾ, ਸਾਬਕਾ ਸਰਪੰਚ ਸਵਰਨਜੀਤ ਸਿੰਘ ਬਿੱਟੂ ਘੁਡਾਣੀ ਖੁਰਦ , ਇੰਦਰਜੀਤ ਸਿੰਘ ਕੁਲਾਹੜ, ਆੜ੍ਹਤੀ ਸੁਖਵੰਤ ਸਿੰਘ ਪੰਧੇਰ ਖੇੜੀ, ਮਨਜੀਤ ਸਿੰਘ ਸੀਹਾਂ ਦੌਦ, ਸਾਬਕਾ ਸਰਪੰਚ ਕਰਮ ਸਿੰਘ ਪੱਲਾ, ਸਾਬਕਾ ਕੌਂਸਲਰ ਹਰਭਜਨ ਸਿੰਘ ਸੰਦੀਲਾ ਆਦਿ ਆਗੂ ਸ਼ਾਮਿਲ ਹਨ। ਇਸ ਮੌਕੇ ਨੰਬਰਦਾਰ ਨਰਿੰਦਰ ਸਿੰਘ ਜਰਗੜੀ ਪ੍ਰਧਾਨ, ਪ੍ਰਧਾਨ ਜਸਵੰਤ ਸਿੰਘ, ਰਣਵੀਰ ਸਿੰਘ ਰਾਣਾ ਸੇਖਾ ਨਿਜੀ ਸਕੱਤਰ ਆਦਿ ਆਗੂ ਸ਼ਾਮਿਲ ਹੋਏ।
ਪਿਛਲੀ ਖ਼ਬਰ ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਵਲੋਂ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ 2 ਬੱਸਾਂ ਰਵਾਨਾ ਅਗਲੀ ਖ਼ਬਰ ਮਲੌਦ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ, ਛੋਟੇ ਹਾਥੀ ਅਤੇ ਰੇਹੜੇ ਵਾਲੇ ਸੜਕਾਂ ’ਤੇ ਖੜ੍ਹੇ ਵੇਚ ਰਹੇ ਨੇ ਸਬਜ਼ੀਆਂ-ਫ਼ਲ, ਰਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।