14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਸਿਲੇਬਸ ਵਿਚ ਸਿੱਖ ਇਤਿਹਾਸ ਸ਼ਾਮਿਲ ਕਰਨਾ ਇਤਿਹਾਸਕ ਕਦਮ-ਅਮਨਜੀਤ ਕੌਰ ਰਾਏ

ਅਜੀਤ ਡੈਸਕ 21-06-2026
ਕੁਹਾੜਾ, 20 ਜੂਨ (ਸੰਦੀਪ ਸਿੰਘ ਕੁਹਾੜਾ)-ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਅੱਠਵੀਂ ਜਮਾਤ ਦੇ ਸਿਲੇਬਸ ਵਿਚ ਸਿੱਖ ਇਤਿਹਾਸ ਸ਼ਾਮਲ ਕਰ ਕੇ ਇਤਿਹਾਸਿਕ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਭਾਰਤੀ ਜਨਤਾ ਪਾਰਟੀ ਸੀਨੀਅਰ ਮਹਿਲਾ ਆਗੂ ਬੀਬੀ ਅਮਨਜੀਤ ਕੌਰ ਰਾਏ ਭੈਣੀ ਸਾਹਿਬ ਵਲੋਂ ਕੀਤਾ ਗਿਆ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਇਸ ਦੂਰਅੰਦੇਸ਼ੀ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਤਿਆਗ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਅਮੁੱਲ ਖ਼ਜ਼ਾਨਾ ਹੈ। ਇਸ ਫ਼ੈਸਲੇ ਨਾਲ ਸਿਰਫ਼ ਸਿੱਖ ਭਾਈਚਾਰਾ ਹੀ ਨਹੀਂ, ਸਗੋਂ ਹੋਰਨਾਂ ਧਰਮਾਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੀ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ, ਪਵਿੱਤਰ ਉਪਦੇਸ਼ਾਂ ਅਤੇ ਦੇਸ਼-ਕੌਮ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਜਾਣਨ ਦਾ ਮੌਕਾ ਮਿਲੇਗਾ। ਬੀਬੀ ਅਮਨਜੀਤ ਕੌਰ ਰਾਏ ਨੇ ਕਿਹਾ ਕਿ ਅਜਿਹੇ ਫ਼ੈਸਲੇ ਸਮਾਜ ਵਿਚ ਭਾਈਚਾਰੇ, ਸਾਂਝੀਵਾਲਤਾ ਅਤੇ ਧਾਰਮਿਕ ਸਹਿਣਸ਼ੀਲਤਾ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂਕਿਹਾ ਕਿ ਇਸ ਫ਼ੈਸਲੇ ਲਈ ਸਮੁੱਚਾ ਸਿੱਖ ਭਾਈਚਾਰਾ ਸਰਕਾਰ ਦਾ ਧੰਨਵਾਦ ਕਰਦਾ ਹੈ ਅਤੇ ਉਮੀਦ ਕਰਦੇ ਹਾਂ ਕਿ ਭਵਿੱਖ ਵਿਚ ਵੀ ਅਜਿਹੀਆਂ ਲੋਕ ਹਿਤਕਾਰੀ ਪਹਿਲਕਦਮੀਆਂ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਚੁੱਪਕੀ ਵਿਖੇ ਸਿਮਕ ਗੋਤ ਦੇ ਜਠੇਰਿਆਂ ਦੀ 18ਵੀਂ ਸਾਲਾਨਾ ਬਰਸੀ ਮਨਾਈ ਅਗਲੀ ਖ਼ਬਰ ਮੰਤਰੀ ਮੁੰਡੀਆਂ ਵਲੋਂ ਪਿੰਡ ਕਟਾਣੀ ਕਲਾਂ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।