14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਚੁੱਪਕੀ ਵਿਖੇ ਸਿਮਕ ਗੋਤ ਦੇ ਜਠੇਰਿਆਂ ਦੀ 18ਵੀਂ ਸਾਲਾਨਾ ਬਰਸੀ ਮਨਾਈ

ਅਜੀਤ ਡੈਸਕ 21-06-2026
ਡੇਹਲੋਂ, 20 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਚੁੱਪਕੀ ਵਿਖੇ ਸਿਮਕ ਗੋਤ ਦੇ ਜਠੇਰਿਆਂ ਦੀ 18ਵੀਂ ਸਾਲਾਨਾ ਬਰਸੀ ਮੁੱਖ ਸੇਵਾਦਾਰ ਬਾਬਾ ਬਲਵੀਰ ਸਿੰਘ ਦੀ ਰਹਿਨੁਮਾਈ ਹੇਠ ਮਨਾਈ ਗਈ, ਜਿਸ ਦੌਰਾਨ ਜਿੱਥੇ ਸਿਮਕ ਗੋਤ ਨਾਲ ਸੰਬੰਧਿਤ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਉਸ ਦੇ ਨਾਲ ਹੀ ਵੱਖ-ਵੱਖ ਸਿਆਸੀ ਆਗੂਆਂ ਨੇ ਸ਼ਿਰਕਤ ਕਰਦਿਆਂ ਸੰਗਤਾਂ ਨਾਲ ਵਿਚਾਰਾਂ ਕੀਤੀਆਂ। ਹਲਕਾ ਗਿੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲਂੰ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਹਿੱਸਾ ਲਿਆ ਅਤੇ ਪਾਰਟੀ ਵਲੋਂ ਸਿਮਕ ਗੋਤ ਨਾਲ ਸੰਬੰਧਿਤ ਸੰਗਤਾਂ ਨਾਲ ਵਿਚਾਰਾਂ ਕੀਤੀਆਂ। ਇਸ ਸਮੇਂ ਬਾਬਾ ਬਲਵੀਰ ਸਿੰਘ ਤੇ ਪ੍ਰਬੰਧਕ ਕਮੇਟੀ ਵਲੋਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਬੀਬੀ ਗੁਰਦੀਪ ਕੌਰ ਜੱਸੋਵਾਲ, ਅਰਸ਼ ਮਾਣਕਵਾਲ, ਬੀਬੀ ਜੋਤੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਬਲਵੀਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਸਿਮਕ ਗੋਤ ਨਾਲ ਸੰਬੰਧਿਤ ਇਤਿਹਾਸ ਸੰਬੰਧੀ ਜਾਗਰੂਕ ਕੀਤਾ। ਇਸ ਸਮੇਂ ਅਜੈ ਚੁੱਪਕੀ, ਪਵਨਦੀਪ ਸਿੰਘ, ਜਸ਼ਨ, ਅਰਸ਼ ਚੁੱਪਕੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੱਦੇ ’ਤੇ ਬਿਜਲੀ ਮੰਤਰੀ ਦੀ ਰਿਹਾਇਸ਼ ਬਾਹਰ ਕੀਤਾ ਸੂਬਾ ਪੱਧ... ਅਗਲੀ ਖ਼ਬਰ ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਸਿਲੇਬਸ ਵਿਚ ਸਿੱਖ ਇਤਿਹਾਸ ਸ਼ਾਮਿਲ ਕਰਨਾ ਇਤਿਹਾਸਕ ਕਦਮ-ਅਮਨਜੀਤ ਕੌਰ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।