14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਏ. ਐੱਸ. ਕਾਲਜ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 21-06-2026
ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ, ਖੰਨਾ ਦੀ ਸਰਪ੍ਰਸਤੀ ਹੇਠ ਅਤੇ ਕਾਲਜ ਪ੍ਰਿੰਸੀਪਲ ਡਾ. ਨੀਤੂ �ਹਰੀ ਹਾਂਡਾ ਦੀ ਯੋਗ ਅਗਵਾਈ ਵਿਚ ਏ. ਐੱਸ. ਕਾਲਜ ਫ਼ਾਰ ਵੁਮੈਨ, ਖੰਨਾ ਵਲੋਂ ਕਾਲਜ ਕੈਂਪਸ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਸਮਾਗਮ ਹਰਿੰਦਰ ਕੌਰ (ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ), ਡਾ. ਮੋਨਿਕਾ (ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ) ਅਤੇ (ਏਕ ਭਾਰਤ ਸ੍ਰੇਸ਼ਠ ਭਾਰਤ ਨੋਡਲ ਅਫ਼ਸਰ), ਡਾ. ਗੋਲਡੀ ਗਰਗ (ਐਨ. ਸੀ. ਸੀ. ਇੰਚਾਰਜ) ਅਤੇ ਯੁਵਿਕਾ (ਮੁਖੀ, ਸਰੀਰਕ ਸਿੱਖਿਆ ਵਿਭਾਗ) ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਆਰਟ ਆਫ਼ ਲਿਵਿੰਗ ਦੀ ਫੈਕਲਟੀ ਮੈਂਬਰ ਚੰਦਰਕਲਾ ਰਿੰਕੂ ਮੁੱਖ ਵਕਤਾ ਅਤੇ ਸਰੋਤ ਵਿਅਕਤੀ ਵਜੋਂ ਸ਼ਾਮਲ ਹੋਏ। ਸੈਸ਼ਨ ਦੀ ਸ਼ੁਰੂਆਤ ਯੋਗ ਦੇ ਸਰੀਰਕ ਅਤੇ ਮਾਨਸਿਕ ਸਿਹਤ ਲਈ ਮਹੱਤਵ ਬਾਰੇ ਜਾਣਕਾਰੀ ਨਾਲ ਹੋਈ। ਚੰਦਰਕਲਾ ਰਿੰਕੂ ਨੇ ਵੱਖ-ਵੱਖ ਯੋਗ ਆਸਣਾਂ ਅਤੇ ਸਾਹ ਲੈਣ ਦੀਆਂ ਤਕਨੀਕਾਂ ਦਾ ਪ੍ਰਦਰਸ਼ਨ ਕਰਦੇ ਹੋਏ ਪ੍ਰਯੋਗਾਤਮਿਕ ਸੈਸ਼ਨ ਕਰਵਾਇਆ। ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਰੋਜ਼ਾਨਾ ਜੀਵਨ ਵਿਚ ਯੋਗ ਨੂੰ ਅਪਣਾਉਣ ਦੀ ਮਹੱਤਤਾ ਬਾਰੇ ਜਾਣਿਆ। ਇਸ ਮੌਕੇ ਸੰਜੀਵ ਧਮੀਜਾ (ਪ੍ਰਧਾਨ), ਐਡਵੋਕੇਟ ਨਵੀਨ ਥੰਮਣ (ਉਪ ਪ੍ਰਧਾਨ), ਕਵਿਤਾ ਗੁਪਤਾ (ਸਕੱਤਰ, ਏ. ਐੱਸ. ਕਾਲਜ ਫ਼ਾਰ ਵੁਮੈਨ, ਖੰਨਾ), ਸੁਬੋਧ ਮਿੱਤਲ (ਸਕੱਤਰ, ਏ. ਐੱਸ. ਕਾਲਜ ਆਫ਼ ਐਜੂਕੇਸ਼ਨ, ਖੰਨਾ) ਅਤੇ ਕਾਲਜ ਪ੍ਰਿੰਸੀਪਲ ਡਾ. ਨੀਤੂ �ਹਰੀ ਹਾਂਡਾ ਵਲੋਂ ਸਰੋਤ ਵਿਅਕਤੀ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਨਵੀਨ ਥੰਮਣ ਵਲੋਂ ਹਾਸਿਆਂ ਯੋਗ (ਲਾਫਟਰ ਯੋਗਾ) ਦਾ ਵਿਸ਼ੇਸ਼ ਸੈਸ਼ਨ ਵੀ ਕਰਵਾਇਆ ਗਿਆ।
ਪਿਛਲੀ ਖ਼ਬਰ ਪਿਤਾ ਦਿਵਸ ਆਪਣੇ ਪਿਤਾ ਦਾ ਧੰਨਵਾਦ ਅਤੇ ਸਤਿਕਾਰ ਪ੍ਰਗਟ ਕਰਨ ਦਾ ਮੌਕਾ - ਪੇਸ਼ਕਸ਼: ਹਰਜਿੰਦਰ ਸਿੰਘ ਲਾਲ, ਹਨੀ ਚਾਠਲੀ,... ਅਗਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਮਾਣ, ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਅੰਤਰਰਾਸ਼ਟਰੀ ਪੈਨਲਿਸਟ ਵਜੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।