12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕਬੱਡੀ ਖਿਡਾਰੀ ਦੀ ਨਹਿਰ ਵਿਚ ਨਹਾਉਣ ਸਮੇਂ ਡੁੱਬਣ ਕਾਰਨ ਮੌਤ

ਅਜੀਤ ਡੈਸਕ 22-06-2026

ਮਾਛੀਵਾੜਾ ਸਾਹਿਬ, 21 ਜੂਨ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਵਿਚ ਨਹਾਉਣ ਗਏ ਪਿੰਡ ਤੱਖਰਾਂ ਦੇ ਨੌਜਵਾਨ ਪ੍ਰਦੀਪ ਸਿੰਘ �ਜਲਾ (22) ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਪੂਨੀਆਂ ਨੇੜੇ ਵਗਦੀ ਸਰਹਿੰਦ ਨਹਿਰ ਵਿਚ ਨਹਾਉਣ ਲਈ ਗਿਆ ਸੀ ਜਿੱਥੇ ਉਸ ਦਾ ਪੈਰ ਤਿਲ੍ਹਕਣ ਕਾਰਨ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਮ੍ਰਿਤਕ ਦੇ ਦੋਸਤਾਂ ਵਲੋਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸ ਨੂੰ ਬਚਾ ਨਾ ਸਕੇ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੇ ਪੁਲਸ ਪਾਰਟੀ ਵੀ ਮੌਕੇ ‘ਤੇ ਪੁੱਜ ਗਈ ਜਿਨ੍ਹਾਂ ਵਲੋਂ ਗੋਤਾਖੋਰਾਂ ਦੀ ਮਦਦ ਨਾਲ ਦੀ ਭਾਲ ਸ਼ੁਰੂ ਕੀਤੀ। ਕੁੱਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਦੀਪ ਸਿੰਘ ਅਜੇ ਕੁਆਰਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ। ਪ੍ਰਦੀਪ ਸਿੰਘ ਦੀ ਮੌਤ ਨਾਲ ਪਿੰਡ ਤੱਖਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪਿਛਲੀ ਖ਼ਬਰ ਮੰਤਰੀ ਮੁੰਡੀਆਂ ਦੀ ਅਗਵਾਈ ਵਿਚ ‘ਆਪ’ ਵਲੋਂ ਖੰਨਾ ਵਿੱਚ ਪ੍ਰਦਰਸ਼ਨ ਅਗਲੀ ਖ਼ਬਰ ਵੱਖ-ਵੱਖ ਸੰਸਥਾਵਾਂ ਨੇ ਮਿਲ ਕੇ ਮਨਾਇਆ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।