11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪਿੰਡ ਬਸੈਮੀ ਵਿਖੇ ਮੁੱਖ ਸੜਕ ’ਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 22-06-2026

ਹੰਬੜਾਂ, 21 ਜੂਨ (ਮੇਜਰ ਹੰਬੜਾਂ)-ਪਿੰਡ ਬਸੈਮੀ ਦੀ ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰ੍ਹਾਂ ਸ਼ਹੀਦਾ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਛਬੀਲ ਦਾ ਉਦਘਾਟਨ ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ, ਪ੍ਰਧਾਨ ਗੁਰਨਾਮ ਸਿੰਘ ਝੱਜ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਅਤੇ ਸ੍ਰੀ ਅਸ਼ੋਕ ਖੇੜਾ ਵਲੋਂ ਕੀਤਾ ਗਿਆ। ਇਸ ਸਮੇਂ ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਨੇ ਕਿਹਾ ਕਿ ਹਰੇਕ ਸਾਲ ਦੀ ਤਰ੍ਹਾਂ ਸ਼ਹੀਦਾ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਸੰਗਤਾਂ ਨੂੰ ਕਾਲੇ ਛੋਲਿਆਂ ਦਾ ਲੰਗਰ ਵੀ ਵਰਤਾਇਆ ਗਿਆ। ਸੰਗਤਾਂ ਵੱਲੋਂ ਛਬੀਲ ‘ਤੇ ਸੇਵਾ ਕਰਨ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਤੇ ਸੇਵਾਦਾਰਾਂ ਵੱਲੋਂ ਪੈ ਰਹੀ ਗਰਮੀ ਸਮੇਂ ਰਾਹਗੀਰਾਂ ਨੂੰ ਰੋਕ-ਰੋਕ ਕੇ ਠੰਢਾ ਮਿੱਠਾ ਜਲ ਛਕਾਇਆ ਗਿਆ। ਦੇਰ ਸ਼ਾਮ ਤੱਕ ਛਬੀਲ ਦੀ ਸੇਵਾ ਜਾਰੀ ਰੱਖੀ ਗਈ। ਸੇਵਾਦਾਰਾਂ ਵਿੱਚ ਸਤਿੰਦਰਪਾਲ ਸਿੰਘ ਝੱਜ, ਹਰਮਨਬੀਰ ਸਿੰਘ ਝੱਜ, ਨਰਜੀਤ ਸਿੰਘ ਧਾਲੀਵਾਲ, ਗੁਰਮੁੱਖ ਸਿੰਘ ਭੱਟੀਆਂ, ਸ਼ੁਭਕਰਮਨ ਸਿੰਘ ਬਸੈਮੀ, ਬਲਵਿੰਦਰ ਸਿੰਘ ਬਿੰਦਰ, ਅਮਨਦੀਪ ਸਿੰਘ,ਬਿੱਟੂ ਅਤੇ ਹੋਰ ਸੇਵਾਦਾਰ ਮੌਜੂਦ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਅਕਾਲੀ ਜਥਾ ਵਲੋਂ ਮੁੱਖ ਮੰਤਰੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਢੱਕੀ ਸਾਹਿਬ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।