05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ 1 ਜ਼ਖ਼ਮੀ

ਅਜੀਤ ਡੈਸਕ 23-06-2026
ਬੀਜਾ, 22 ਜੂਨ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਪਾਇਲ ਰੋਡ ਤੇ ਮੋਟਰਸਾਈਕਲ ਦੇ ਕਾਰ ਦੀ ਆਮੋ ਸਾਹਮਣੇ ਟੱਕਰ ’ਚ 1 ਦੀ ਮੌਤ 1 ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਮੋਹਨ ਸਿੰਘ 50 ਸਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮਾਜਰੀ ਪਾਇਲ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਚੌਕੀ ਕੋਟਾਂ ਦੇ ਇੰਚਾਰਜ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਦੇਰ ਰਾਤ ਨੂੰ ਇਕ ਰਾਹਗੀਰ ਦਾ ਪਾਇਲ ਰੋਡ ਬੀਜਾ ਵਿਖੇ ਕਿਸੇ ਰਾਹਗੀਰ ਨੇ ਕੋਲ ਚੌਕੀ ਕੋਟਾਂ ਨੂੰ ਫ਼ੋਨ ’ਤੇ ਜਾਣਕਾਰੀ ਦਿੱਤੀ ਇੱਕ ਕਾਰ ਤੇ ਮੋਟਰਸਾਈਕਲ ਦਾ ਹਾਦਸਾ ਵਾਪਰਿਆ ਹੈ ਜਿਸ ਵਿੱਚ ਦੋ ਵਿਅਕਤੀ ਗਰੀਬ ਜ਼ਖਮੀ ਹੋ ਗਏ। ਉਸ ਪਾਰਟੀ ਸਮੇਤ ਮੌਕੇ ਘਟਨਾ ਸਥਾਨ ਤੇ ਪਹੁੰਚ ਕੇ ਜ਼ਖਮੀ ਨੂੰ ਖੰਨਾ ਦੇ ਸਿਵਲ ਹਸਪਤਾਲ ਲਈ 108 ਐਂਬੂਲੈਂਸ ਰਾਹੀਂ ਇਲਾਜ ਲਈ ਭਰਤੀ ਕਰਾਇਆ ਗਿਆ। ਜਿੱਥੇ ਕਿ ਸਿਵਲ ਹਸਪਤਾਲ ਖੰਨਾ ਦੇ ਡਾਕਟਰਾਂ ਵੱਲੋਂ ਮੋਹਨ ਸਿੰਘ ਦੀ ਹਾਲਤ ਨੂੰ ਵੇਖਦਿਆਂ ਹੋਇਆਂ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕੀਤਾ ਗਿਆ। ਜਿੱਥੇ ਕਿ ਮੋਹਣ ਸਿੰਘ ਦੀ ਅੱਜ ਸਵੇਰੇ ਮੌਤ ਹੋ ਗਈ। ਮੋਹਣ ਸਿੰਘ ਰੋਜ਼ਾਨਾ ਦੀ ਤਰ੍ਹਾਂ ਲੁਧਿਆਣਾ ਤੋਂ ਆਪਣੇ ਬੁਲਟ ਮੋਟਰਸਾਈਕਲ ਨੰਬਰ ਪੀ. ਬੀ. 55 ਐਪ. 0969 ਤੇ ਸਵਾਰ ਹੋ ਕੇ ਕੰਮ ਖ਼ਤਮ ਕਰਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਦੋਂ ਇਹ ਬੀਜਾ ਨਜ਼ਦੀਕ ਪਾਇਲ ਰੋਡ ਤੇ ਪਹੁੰਚਿਆ ਤਾਂ ਪਾਇਲ ਵੱਲੋਂ ਆ ਰਹੀ ਪੀ. ਬੀ. 23 ਆਰ 5855 ਸਵਿਫ਼ਟ ਕਾਰ ਨਾਲ ਬੁਲਟ ਮੋਟਰਸਾਈਕਲ ਦੀ ਟੱਕਰ ਹੋ ਗਈ ਟੱਕਰ ਇਨੀ ਭਿਆਨਕ ਹੋਈ ਬੁਲਟ ਮੋਟਰਸਾਈਕਲ ਦੀ ਟੈਂਕੀ ਫਟਣ ਨਾਲ ਅੱਗ ਦੀ ਲਪੇਟ ਵਿੱਚ ਆ ਗਿਆ ਅਤੇ ਮੋਟਰਸਾਈਕਲ ਸੜ ਕੇ ਸਵਾਹ ਹੋ ਗਿਆ। ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ।
ਪਿਛਲੀ ਖ਼ਬਰ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨਾ ਤੈਅ-ਵਿਧਾਇਕ ਸੰਗੋਵਾਲ ਅਗਲੀ ਖ਼ਬਰ ਸਿੱਖ ਭਾਈਚਾਰੇ ਨਾਲ ਵਾਪਰ ਰਹੀਆਂ ਘਟਨਾਵਾਂ ਨਿੰਦਣਯੋਗ-ਢੋਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।