05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਜ਼ੁਰਗ ਦੀ ਟਿੱਪਰ ਹੇਠਾਂ ਆਉਣ ਕਾਰਨ ਮੌਤ

ਅਜੀਤ ਡੈਸਕ 23-06-2026
ਮਾਛੀਵਾੜਾ ਸਾਹਿਬ, 22 ਜੂਨ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਰਾਹੋਂ ਰੋਡ ’ਤੇ ਪਿੰਡ ਲੱਖੋਵਾਲ ਨੇੜੇ ਟਿੱਪਰ ਹੇਠਾਂ ਆਉਣ ਕਾਰਨ ਬਜ਼ੁਰਗ ਵਿਅਕਤੀ ਦਰਸ਼ਨ ਸਿੰਘ (75) ਵਾਸੀ ਲੁਬਾਣਗੜ੍ਹ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਬਾਈਕ ‘ਤੇ ਸਵਾਰ ਹੋ ਕੇ ਮਾਛੀਵਾੜਾ ਵੱਲ ਨੂੰ ਆ ਰਿਹਾ ਸੀ ਕਿ ਲੱਖੋਵਾਲ ਮੋੜ ਨੇੜੇ ਉਹ ਟਿੱਪਰ ਦੀ ਲਪੇਟ ਵਿਚ ਆ ਗਿਆ। ਇਸ ਹਾਦਸੇ ’ਚ ਟਿੱਪਰ ਉਸ ਦੇ ਉੱਪਰੋਂ ਲੰਘ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੀ ਪੁਲਿਸ ਵਲੋਂ ਦਰਸ਼ਨ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਮਰਾਲਾ ਮੋਰਚਰੀ ਵਿਚ ਰਖਵਾ ਦਿੱਤਾ ਅਤੇ ਟਿੱਪਰ ਨੂੰ ਕਬਜ਼ੇ ’ਚ ਲੈ ਲਿਆ ਹੈ। ਮ੍ਰਿਤਕ ਦਾ ਸਪੁੱਤਰ ਵਿਦੇਸ਼ ਰਹਿੰਦਾ ਹੈ ਜਿਸ ਦੇ ਆਉਣ ਤੋਂ ਬਾਅਦ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਾਈ ਭਾਗੋ ਕਾਲਜੀਏਟ ਸਕੂਲ ਰਾਮਗੜ੍ਹ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਡੇਹਲੋਂ ਵਿਖੇ ਸੰਤ ਸਿਹੋੜਾ ਵਾਲਿਆਂ ਦੇ ਬਰਸੀ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।