05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਾਈ ਭਾਗੋ ਕਾਲਜੀਏਟ ਸਕੂਲ ਰਾਮਗੜ੍ਹ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 23-06-2026
ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਉੱਚ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸਫਲਤਾ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਕਾਮਰਸ ਗਰੁੱਪ ਵਿਚ ਹੰਸਿਕਾ ਸਕਸੈਨਾ 474/500 ਅੰਕ ਪ੍ਰਾਪਤ ਕਰ ਕੇ ਅੱਵਲ ਰਹੀ, ਜੀਤ ਕੁਮਾਰ ਨੇ 432/500 ਅੰਕ ਪ੍ਰਾਪਤ ਕਰ ਕੇ ਦੂਸਰਾ, ਅਜੈ ਨੇ 428/500 ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਬਬਨੀਤ ਕੌਰ 428/500 ਅੰਕ ਪ੍ਰਾਪਤ ਕਰ ਕੇ ਪਹਿਲਾ, ਜਸਨੂਰ ਕੌਰ ਨੇ 425/500 ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਭੂਮਿਕਾ ਯਾਦਵ ਨੇ 405/500 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਿਲ ਕੀਤਾ।
ਪਿਛਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਅਤੇ ਹਸਪਤਾਲ ’ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਬਜ਼ੁਰਗ ਦੀ ਟਿੱਪਰ ਹੇਠਾਂ ਆਉਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।