05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਕੌਂਸਲਰ ਧਾਲੀਵਾਲ ਨੇ ਫਾਰਮ ਭਰਨ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 23-06-2026
ਸਾਹਨੇਵਾਲ, 22 ਜੂਨ (ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰਬਰ 15 ਵਿਖੇ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਪਤਨੀ ਅਜਮੇਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਫਾਰਮ ਭਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੁਲਵਿੰਦਰ ਕੌਰ ਧਾਲੀਵਾਲ ਅਤੇ ਅਜਮੇਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਿਨ੍ਹਾਂ ਮਹਿਲਾਵਾਂ ਦੇ ਫਾਰਮ ਭਰਨੇ ਹਨ, ਉਨ੍ਹਾਂ ਦੀ ਉਮਰ 18 ਸਾਲ ਤੋਂ ਉੱਪਰ ਹੋਣੀ ਚਾਹੀਦੀ ਹੈ। ਇਹ ਫਾਰਮ ਭਰਨ ਲਈ ਆਧਾਰ ਕਾਰਡ, ਬੈਂਕ ਖਾਤਾ, ਜਾਤੀ ਸਰਟੀਫਿਕੇਟ, ਵੋਟਰ ਆਈ. ਡੀ., ਮੋਬਾਈਲ ਨੰਬਰ ਆਦਿ ਦਸਤਾਵੇਜ਼ ਜ਼ਰੂਰੀ ਹਨ। ਕੁਲਵਿੰਦਰ ਕੌਰ ਧਾਲੀਵਾਲ ਅਤੇ ਅਜਮੇਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਅੰਦਰ ਕੌਂਸਲ ਪ੍ਰਧਾਨ ਪੂਜਾ ਭਾਟੀਆ ਅਤੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਦੀ ਅਗਵਾਈ ਹੇਠ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਮਹਿਲਾਵਾਂ ਦੇ ਫਾਰਮ ਭਰੇ ਜਾ ਰਹੇ ਹਨ। ਇਸ ਮੌਕੇ ਹਰਬੰਸ ਸਿੰਘ ਸੈਂਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਖੀਵੀ ਜੀ ਸੁਸਾਇਟੀ ਨੇ ਬਗ਼ਲੀ ਕਲਾਂ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ’ਤੇ ਦਿੱਤੀ ਆਰਥਿਕ ਸਹਾਇਤਾ ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਅਤੇ ਹਸਪਤਾਲ ’ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।