12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਬਲੀਏਵਾਲ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਾਲ ਹਲਕਾ ਸਾਹਨੇਵਾਲ ਸੰਬੰਧੀ ਵਿਚਾਰ-ਵਟਾਂਦਰਾ

ਅਜੀਤ ਡੈਸਕ 24-06-2026


ਕੁਹਾੜਾ, 23 ਜੂਨ (ਸੰਦੀਪ ਸਿੰਘ ਕੁਹਾੜਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਦੌਰਾਨ ਹਲਕਾ ਸਾਹਨੇਵਾਲ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਕੌਮੀ ਪ੍ਰਧਾਨ ਨੇ ਬਲੀਏਵਾਲ ਵੱਲੋਂ ਹਲਕੇ ਦੇ ਲੋਕਾਂ ਲਈ ਕੀਤੀ ਜਾ ਰਹੀ ਸੇਵਾ ਲਈ ਹੌਸਲਾ ਅਫਜ਼ਾਈ ਕਰਦੀਆਂ ਹੋਰ ਮਿਹਨਤ ਕਰਨ ਲਈ ਥਾਪੜਾ ਦਿੱਤਾ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਮੌਜੂਦ ਸਨ। ਬਲੀਏਵਾਲ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਵਾਨੀ ਤੇ ਕਿਸਾਨੀ ਬਚਾਉਣ ਲਈ, ਭਾਜਪਾ ਜ਼ਰੂਰੀ ਹੈ। ਬਲੀਏਵਾਲ ਨੇ ਦੱਸਿਆ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ‘ਸੇਵ ਪੰਜਾਬ’ ਪਹਿਲਕਦਮੀ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂਆਂ ਨਾਲ ਇੱਕ ਮਹੱਤਵਪੂਰਨ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਦੌਰਾਨ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਨੌਜਵਾਨਾਂ ਲਈ ਰੋਜ਼ਗਾਰ ਅਤੇ ਮੌਕਿਆਂ ਦਾ ਵਿਸਥਾਰ ਕਰਨ, ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਸੂਬੇ ਨੂੰ ਖੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਸਬੰਧੀ ਗੰਭੀਰ ਚਰਚਾ ਹੋਈ। ਬਲੀਏਵਾਲ ਨੇ ਅੱਗੇ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਵਰਗ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ।

ਪਿਛਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਸਰਕਲ ਕੂੰਮਕਲਾਂ ਦੀ ਕੋਰ ਕਮੇਟੀ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।