13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਖੰਨਾ ਦੀ ਡਾ. ਸ਼ਿਵਾਨੀ ਸ਼ਰਮਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਚੁਣੇ ਗਏ

ਅਜੀਤ ਡੈਸਕ 24-06-2026


ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਥ ਕਾਂਗਰਸ ਦੇ ਚੋਣ ਨਤੀਜਿਆਂ ਦਾ ਐਲਾਨ ’ਚ ਖੰਨਾ ਦੇ ਡਾਕਟਰ ਸ਼ਿਵਾਨੀ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਬਣੇ ਹਨ। ਇਸ ਤੋਂ ਪਹਿਲਾ ਉਨ੍ਹਾਂ ਦੇ ਪਤੀ ਅੰਕਿਤ ਸ਼ਰਮਾ ਯੂਥ ਕਾਂਗਰਸ ਖੰਨਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਸਕੱਤਰ ਰਹਿ ਚੁੱਕੇ ਹਨ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਸਮੇਤ ਖੰਨਾ ਕਾਂਗਰਸ ਦੇ ਲਗਪਗ ਸਾਰੇ ਨੇਤਾਵਾਂ ਨੇ ਅੰਕਿਤ ਸ਼ਰਮਾ ਅਤੇ ਸ਼ਿਵਾਨੀ ਸ਼ਰਮਾ ਨੂੰ ਵਧਾਈ ਦਿੱਤੀ। ਡਾ. ਸ਼ਿਵਾਨੀ ਸ਼ਰਮਾ ਨੇ ਕਿਹਾ ਕਿ ਮੈਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਦਿਨ ਰਾਤ ਮਿਹਨਤ ਕਰਾਂਗੀ। ਸ਼ਿਵਾਨੀ ਸ਼ਰਮਾ ਨੇ ਕਿਹਾ ਕਿ ਲੋਕ ਕਾਂਗਰਸ ਦੇ ਨਾਲ ਹਨ। ਉਹ ਆਪ ਦੀ ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵਾਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ। ਲੋੜ ਹੈ ਕਿ ਕਾਂਗਰਸੀ ਵਰਕਰ ਬੂਥ ਪੱਧਰ ਤੱਕ ਕੰਮ ਕਰਨ ਤੇ ਮੈਂ ਇਹ ਯਕੀਨੀ ਬਣਾਵਾਂਗੀ ਕਿ ਯੂਥ ਕਾਂਗਰਸ ਪੰਜਾਬ ਵਿਚ ਬੂਥ ਪੱਧਰ ਤੇ ਕੰਮ ਕਰੇਗੀ।

ਪਿਛਲੀ ਖ਼ਬਰ ਬਾਬਾ ਸਾਵਣ ਮੱਲ ਜੀ ਤਰਸਿੱਕਾ ਦਾ ਸਲਾਨਾ ਮੇਲਾ ਭਲਕੇ ਅਗਲੀ ਖ਼ਬਰ ਵਿਧਾਇਕ ਸਰਕਾਰੀਆ ਨੇ ਕੱਕੜ ਦੇ ਗ੍ਰਹਿ ਪਹੁੰਚ ਕੇ ਜਾਣਿਆ ਸਿਹਤ ਦਾ ਹਾਲ ਚਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।