13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁੰਡੀਆਂ ਨੇ ਧਨਾਨਸੂ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 24-06-2026


ਕੁਹਾੜਾ, 23 ਜੂਨ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੇਰੀ ਰਸੋਈ ਤਹਿਤ ਸਰਕਾਰੀ ਖੰਡ ਮਿਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਅਗਵਾਈ ਹੇਠ ਧਨਾਨਸੂ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਬਲਾਕ ਸੰਮਤੀ ਮੈਂਬਰ ਆੜ੍ਹਤੀਆ ਅਮਰਦੀਪ ਸਿੰਘ ਗਿੱਲ ਵੀ ਹਾਜ਼ਰ ਰਹੇ। ਇਸ ਦੌਰਾਨ ਚੇਅਰਮੈਨ ਜ਼ੋਰਾਵਰ ਸਿੰਘ ਨੇ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਪ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਗਿੱਲ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਚੇਅਰਮੈਨ ਜ਼ੋਰਾਵਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਸਹਾਇਤਾ ਮਿਲ ਰਹੀ ਹੈ। ਇਸ ਮੌਕੇ ਹਰਗੋਬਿੰਦ ਸਿੰਘ ਪੰਚ, ਰਿੰਕੂ ਗਰੇਵਾਲ, ਸਤਨਾਮ ਸਿੰਘ, ਕਮਲ ਸ਼ਰਮਾ, ਰਵੀ ਧਨਾਨਸੂ, ਬੱਬੂ ਧਨਾਨਸੂ, ਗੁਰਇਕਬਾਲ ਸਿੰਘ, ਅਰਮਾਨ ਸਿੰਘ, ਕਾਲਾ ਸਿੰਘ, ਹਰਦੇਵ ਸਿੰਘ ਸਿੱਧੂ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੈਬ ਸਿੰਘ, ਸਤਪਾਲ ਸਿੰਘ ਗਰੇਵਾਲ, ਸਤਨਾਮ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਪਿੰਡ ਵਾਸੀਆਂ ਵਲੋਂ ਸ਼ਮੂਲੀਅਤ ਕੀਤੀ ਗਈ।

ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਅਮਨਦੀਪ ਕੌਰ, ਸੀਨੀਅਰ ਮੀਤ ਪ੍ਰਧਾਨ ਰਮਨਦੀਪ ਕੌਰ ਤੇ ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ... ਅਗਲੀ ਖ਼ਬਰ ਡਾ. ਇਕਬਾਲ ਸਿੰਘ ਲਾਲਪੁਰਾ ਦਾ ਬਾਬਾ ਬਕਾਲਾ ਸਾਹਿਬ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।