13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜੀਤ ਡੈਸਕ 24-06-2026


ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਕ੍ਰਿਸ਼ਨਾ ਨਗਰ ਖੰਨਾ ਵਿਖੇ ਛੇਵੇਂ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਭਾਈ ਹਰਪ੍ਰੀਤ ਸਿੰਘ ਹੈੱਡ ਗ੍ਰੰਥੀ ਨੇ ਕਥਾ ਦੀ ਹਾਜ਼ਰੀ ਭਰੀ, ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਤੋਂ ਲੈ ਕੇ ਜੋਤੀ ਜੋਤ ਸਮਾਉਣ ਤੱਕ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਉਸਾਰੀ ਕਰਵਾਈ, ਮੀਰੀ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ, ਜੋ ਕਿ ਸੰਤ -ਸਿਪਾਹੀ, ਭਗਤੀ ਅਤੇ ਸ਼ਕਤੀ ,ਧਰਮ ਅਤੇ ਰਾਜਨੀਤੀ ਦਾ ਪ੍ਰਤੀਕ ਹਨ। ਉਨ੍ਹਾਂ ਨੇ ਆਪਣੇ ਜੀਵਨ ’ਚ ਚਾਰ ਜੰਗਾਂ ਲੜੀਆਂ ਅਤੇ ਚਾਰਾਂ ਜੰਗਾਂ ’ਚ ਜਿੱਤ ਪ੍ਰਾਪਤ ਕੀਤੀ। ਸੰਗਤਾਂ ਨੂੰ ਦੱਸਿਆ ਕਿ ਗੁਰੂ ਸਾਹਿਬਾਨ ਜੀ ਦੇ ਦੱਸੇ ਹੋਏ ਮਾਰਗ ’ਤੇ ਚੱਲ ਕੇ ਅਸੀਂ ਆਪਣੇ ਜੀਵਨ ਨੂੰ ਸਫਲਾ ਬਣਾ ਸਕਦੇ ਹਾਂ। ਇਸ ਮੌਕੇ ਭਾਈ ਜਸਪਾਲ ਸਿੰਘ ਕੰਗ, ਮਲਕੀਤ ਸਿੰਘ ਐੱਸਡੀਓ, ਭਾਈ ਹਰਪ੍ਰੀਤ ਸਿੰਘ, ਭਾਈ ਸਾਹਿਲ ਪ੍ਰੀਤ ਸਿੰਘ, ਭਾਈ ਬੇਅੰਤ ਸਿੰਘ ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਦੇਵ ਸਿੰਘ, ਰਜਿੰਦਰਵੀਰ ਸਿੰਘ, ਜਸਵੀਰ ਸਿੰਘ, ਭਜਨ ਸਿੰਘ, ਦਰਸ਼ਨ ਸਿੰਘ ਢਿੱਲੋਂ, ਹਰਭਜਨ ਸਿੰਘ ਐੱਸਡੀਓ, ਮਾਸਟਰ ਕਿਰਪਾਲ ਸਿੰਘ, ਭਾਈ ਬਲਬੀਰ ਸਿੰਘ, ਪਰਮਜੀਤ ਸਿੰਘ ਪੰਮਾ, ਮਨਜੀਤ ਸਿੰਘ ਮਿੰਟੂ, ਭਾਈ ਗੁਰਦੀਪ ਸਿੰਘ, ਇੰਦਰਜੀਤ ਸਿੰਘ, ਸੇਵਾਦਾਰ ਕਰਮਜੀਤ ਸਿੰਘ, ਸੇਵਾਦਾਰ ਰਣਧੀਰ ਸਿੰਘ, ਹਰਦਿਆਲ ਸਿੰਘ, ਇੰਦਰਜੀਤ ਸਿੰਘ,ਸਿਮਰਨ ਸਿੰਘ, ਕਾਕਾ ਅੰਮ੍ਰਿਤ ਸਿੰਘ, ਕਾਕਾ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸੱਚਰ ਨੇ ਹਲਕਾ ਮਜੀਠਾ ਦੇ ਨਵੇਂ ਜਿੱਤੇ ਯੂਥ ਕਾਂਗਰਸ ਦੇ ਆਗੂਆਂ ਨੂੰ ਦਿੱਤੀਆਂ ਮੁਬਾਰਕਾਂ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਸ਼ਹੀਦ ਕਾਮਰੇਡ ਨਿਧਾਨ ਸਿੰਘ ਦੀ 35ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।