ਬੀਜਾ, 23 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਡੇਅਰੀ ਵਿਕਾਸ ਵਿਭਾਗ ਵੱਲੋਂ ਆਪਣੇ ਬੀਜਾ ਦਫ਼ਤਰ ਵਿਖੇ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸੁਰਿੰਦਰ ਸਿੰਘ ਵੱਲੋ ਦੱਸਿਆ ਕਿ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕੇ੍ਰਤਾਵਾਂ ਤੇ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬੀਜਾ ਵਿਖੇ ਕੀਤਾ ਜਾਵੇ। ਸੁਰਿੰਦਰ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ 11:00 ਵਜੇ ਤੱਕ ਪਹੁੰਚ ਕਰਕੇ ਦੁੱਧ ਚੈਕ ਕਰਵਾ ਸਕਦੇ ਹਨ।
ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ-ਡਿਪਟੀ ਡਾਇਰੈਕਟਰ
ਅਜੀਤ ਡੈਸਕ
24-06-2026