ਬੀਜਾ, 23 ਜੂਨ (ਅਵਤਾਰ ਸਿੰਘ ਜੰਟੀ ਮਾਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਹਲਕਾ ਖੰਨਾ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਸਪਾਲੋਂ, ਮਲਕੀਤ ਸਿੰਘ ਮੀਤਾ ਆਦਿ ਵਲੋਂ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਚੱਕ ਸਰਾਏ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਮੇਂ ਚੇਅਰਮੈਨ ਜਗਤਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ । ਇਸ ਸਮੇਂ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ ਜਿਨ੍ਹਾਂ ਨੇ ਪੰਜਾਬ ਦੇ ਹਰ ਵਰਗ ਦੀ ਸਹੂਲਤ ਲਈ ਵੱਖ ਵੱਖ ਸਕੀਮਾਂ ਚਲਾਈਆਂ ਹਨ। ਇਸ ਸਮੇਂ ਡੀਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਅੜੈ੍ਹਚਾਂ ਡੀਪੂ ਹੋਲਡਰ ਦੇ ਨਾਲ ਸੰਬੰਧਿਤ ਇੰਸਪੈਕਟਰ ਜਸਵਿੰਦਰ ਸਿੰਘ, ਯੂਨੀਅਨ ਦੇ ਡੀਪੂ ਹੋਲਡਰ ਸਾਮ ਸੁੰਦਰ ਸ਼ਰਮਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ’ਤੇ ਆਪ ਆਗੂ ਅਵਤਾਰ ਸਿੰਘ, ਸਰਪੰਚ ਸੁਖਦੇਵ ਸਿੰਘ ਬਿੱਟੂ, ਸੀਨੀਅਰ ਆਗੂ ਗੁਰਦਾਸ ਸਿੰਘ ਲੱਖੀ ਗੁਰਮ, ਪੰਚ ਗੁਰਮੀਤ ਸਿੰਘ, ਡੀਪੂ ਹੋਲਡਰ ਗੁਰਪ੍ਰੀਤ ਸਿੰਘ, ਪੰਚ ਤਸਪਿੰਦਰ ਸਿੰਘ, ਪੰਚ ਅਮਨਿੰਦਰ ਸਿੰਘ, ਪੰਚ ਬਲਜੀਤ ਕੌਰ, ਪੰਚ ਸਿਮਰਜੀਤ ਕੌਰ ਆਦਿ ਹਾਜ਼ਰ ਸਨ।
ਪਿੰਡ ਚੱਕ ਸਰਾਏ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਤੇ ਰਾਸ਼ਨ ਕਿੱਟਾਂ ਵੰਡੀਆਂ
ਅਜੀਤ ਡੈਸਕ
24-06-2026