14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਯੂਥ ਕਾਂਗਰਸ ਦੀ ਨਵੀਂ ਟੀਮ ਦਾ ਹਲਕਾ ਇੰਚਾਰਜ ਰਾਜਾ ਗਿੱਲ ਨੇ ਮੂੰਹ ਮਿੱਠਾ ਕਰਵਾਇਆ

ਅਜੀਤ ਡੈਸਕ 24-06-2026


ਮਾਛੀਵਾੜਾ ਸਾਹਿਬ, 23 ਜੂਨ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਯੂਥ ਕਾਂਗਰਸ ਚੋਣਾਂ ਦੇ ਐਲਾਨੇ ਨਤੀਜਿਆਂ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ। ਨਵੀਂ ਚੁਣੀ ਟੀਮ ’ਚ ਜ਼ਿਲ੍ਹਾ ਖੰਨਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਵਿਸ਼ਾਲ ਭਾਰਤੀ ਨੂੰ ਯੂਥ ਕਾਂਗਰਸ ਪ੍ਰਧਾਨ ਹਲਕਾ ਸਮਰਾਲਾ, ਜਸਪ੍ਰੀਤ ਸਿੰਘ ਸਹਿਜੋ ਮਾਜਰਾ ਨੂੰ ਯੂਥ ਕਾਂਗਰਸ ਪ੍ਰਧਾਨ ਬਲਾਕ ਮਾਛੀਵਾੜਾ ਸਾਹਿਬ ਅਤੇ ਤਨਵੀਰ ਸਿੰਘ ਚੱਠਾ ਨੂੰ ਯੂਥ ਕਾਂਗਰਸ ਬਲਾਕ ਸਮਰਾਲਾ ਦਾ ਪ੍ਰਧਾਨ ਚੁਣੇ ਗਏ। ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਕਾਂਗਰਸ ਦੀ ਨਵੀਂ ਟੀਮ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰ ਪਾਰਟੀ ਨਾਲ ਜੋੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਜੋ ਮਿਹਨਤ ਕਰਨ ਵਾਲੇ ਆਗੂ ਤੇ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ। ਨਵ-ਨਿਯੁਕਤ ਅਹੁਦੇਦਾਰਾਂ ਨੇ ਵੋਟਰਾਂ, ਮੈਂਬਰਾਂ ਅਤੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਕਸਤੂਰੀ ਲਾਲ ਮਿੰਟੂ, ਬਲਾਕ ਪ੍ਰਧਾਨ ਅਜਮੇਰ ਸਿੰਘ ਪੂਰਬਾ, ਜਤਿੰਦਰ ਸਿੰਘ ਜੋਗਾ ਬਲਾਲਾ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਕੌਂਸਲਰ ਸੁਰਿੰਦਰ ਕੁਮਾਰ ਛਿੰਦੀ, ਚੇਤਨ ਚੌਰਾਇਆ, ਸਾਬਕਾ ਕੌਂਸਲਰ ਪਰਮਜੀਤ ਸਿੰਘ, ਪਰਮਜੀਤ ਸਿੰਘ ਨੀਲੋਂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪ੍ਰਦੀਪ ਸਿੰਘ ਭਲਾਈਪੁਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।